ਸੀਨੀਅਰ ਕਾਂਗਰਸੀ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਪਟਿਆਲਾ ਸਥਿਤ ਨਿਵਾਸ ਸਥਾਨ ’ਤੇ ਅੱਜ ਪਰਿਵਾਰ ਨਾਲ ਅਫ਼ਸੋਸ ਕਰਨ ਲਈ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੁੱਜੇ। ਉਨ੍ਹਾਂ ਮਰਹੂਮ ਦੇ ਪੁੱਤਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਪੰਜਾਬ ਸਰਵਿਸ ਸਿਲੈੱਕਸ਼ਨ ਬੋਰਡ ਦੀ ਸਾਬਕਾ ਮੈਂਬਰ ਰਵਿੰਦਰ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਲਾਲ ਸਿੰਘ ਨੇ ਪੰਜਾਬ ਦੀ ਮਜ਼ਬੂਤੀ ਲਈ ਵੱਡਾ ਯੋਗਦਾਨ ਪਾਇਆ। ਉਹ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਲਾਲ ਸਿੰਘ ਬੁੱਧੀਮਾਨ, ਸਭ ਧਰਮਾਂ ਅਤੇ ਪਾਰਟੀਆਂ ਦੇ ਆਗੂਆਂ ਦਾ ਸਤਿਕਾਰ ਕਰਨ ਵਾਲੇ, ਨਿਰ-ਵਿਵਾਦ ਰਾਜਸੀ ਆਗੂ ਸਨ। ਉਨ੍ਹਾਂ ਨੇ ਹਮੇਸ਼ਾ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕ ਹਿੱਤਾਂ ਲਈ ਕੰਮ ਕੀਤਾ। ਇਸ ਮੌਕੇ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਦਮੋਦਰ ਸਿੰਘ ਅਸਰਪੁਰ, ਹਰਦਿਆਲ ਸਿੰਘ ਕੰਬੋਜ, ਸਾਬਕਾ ਚੇਅਰਮੈਨ ਸੁਰਿੰਦਰ ਮਿੱਤਲ, ਦਰਸ਼ਨ ਸਿੰਘ ਸਿੱਧੂ, ਰਾਜਿੰਦਰ ਥਿੰਦ, ਨਛੱਤਰ ਸਿੰਘ ਸਫੇੜਾ ਆਦਿ ਹਾਜ਼ਰ ਸਨ।

Share This Article
Leave a Comment

Leave a Reply