ਆਪਣਾ ਪੰਜਾਬ ਮੀਡੀਆ : ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਨੇ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਮੀਟਿੰਗ ਵਿੱਚ ਕਿਸਾਨ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਮੋਰਚੇ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਖੇਤੀ ਖੇਤਰ ਨੂੰ ਇਸ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਅਤੇ ਐਲਾਨ ਕੀਤਾ ਕਿ 11 ਫਰਵਰੀ ਤੱਕ ਪਿੰਡਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਦੇ ਨਾਲ, ਬਿਜਲੀ ਸੋਧ ਬਿੱਲ ਪੇਸ਼ ਹੋਣ ’ਤੇ ਅਗਲੇ ਦਿਨ ਕਾਲਾ ਦਿਵਸ ਮਨਾਉਣ ਅਤੇ ਸੂਬੇ ਦੇ ਟੋਲ ਪਲਾਜ਼ਿਆਂ ਨੂੰ ਕੁਝ ਸਮੇਂ ਲਈ ਮੁਫ਼ਤ ਕਰਨ ਦਾ ਫੈਸਲਾ ਵੀ ਕੀਤਾ ਗਿਆ। ਮੋਰਚੇ ਨੇ 12 ਫਰਵਰੀ ਦੀ ਹੜਤਾਲ ਨੂੰ ਵੀ ਸਮਰਥਨ ਦਿੱਤਾ।

