ਪਾਵਨ ਸਰੂਪ ਮਾਮਲਾ: ਅਕਾਲ ਤਖ਼ਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਵਿੱਚ ਸਰਕਾਰ ਨੂੰ ਸਹਿਯੋਗ ਕਰਨ ਦਾ ਹੁਕਮ

News Online
1 Min Read

ਆਪਣਾ ਪੰਜਾਬ ਮੀਡੀਆ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ‘ਸਰੂਪਾਂ’ ਦੀ ਜਾਂਚ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧ ਵਿੱਚ ਦਰਜ ਐਫ.ਆਈ.ਆਰ. ਤੋਂ ਬਾਅਦ ਸੂਬਾ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਅਕਾਲ ਤਖ਼ਤ ਨੇ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਸਹਿਯੋਗ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਥੇਦਾਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫਿਰ ਵੀ ਵੱਡੇ ਪੰਥਕ ਹਿੱਤ ਅਤੇ ਰਾਜਨੀਤਕ ਹਿੱਤਾਂ ਕਾਰਨ ਪੈਦਾ ਕੀਤੇ ਜਾ ਰਹੇ ਭੰਬਲਭੂਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਸਿਰਫ਼ ‘ਸਰੂਪਾਂ’ ਦੀ ਦੁਰਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਹੀ ਐਸਆਈਟੀ ਨਾਲ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੂੰ ਸਿਰਫ਼ 328 ਪਵਿੱਤਰ ਸਰੂਪਾਂ ਦੇ ਮੁੱਦੇ ’ਤੇ ਹੀ ਸਰਕਾਰ ਨੂੰ ਬਣਦਾ ਸਹਿਯੋਗ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ।

Share This Article
Leave a Comment

Leave a Reply