ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਮਾਘੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਬਾਵਜੂਦ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਜਾ ਰਿਹਾ ਹੈ ਅਤੇ ਗੁਰਬਾਣੀ ਦਾ ਆਨੰਦ ਮਾਣਿਆ ਜਾ ਰਿਹਾ ਹੈ।
ਠੰਢ ਵੀ ਨਾ ਰੋਕ ਸਕੀ ਸ਼ਰਧਾ ਦਾ ਸੈਲਾਬ! ਸ੍ਰੀ ਦਰਬਾਰ ਸਾਹਿਬ ਵਿਖੇ ਮਾਘੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ।
Leave a Comment

