Majithia and DSP clash: ਪਤਨੀ ਨਾਲ ਬਦਸਲੂਕੀ ਦੇ ਦੋਸ਼ ਹੇਠ ਬਿਕਰਮ ਮਜੀਠੀਆ ਤੇ DSP ਵਿਚਕਾਰ ਤਿੱਖੀ ਬਹਿਸ

News Online
2 Min Read

ਆਪਣਾ ਪੰਜਾਬ ਮੀਡੀਆ : ਨਗਰ ਕੌਂਸਲ ਚੋਣਾਂ ਦੀ ਪ੍ਰਕਿਰਿਆ ਦੌਰਾਨ ਇੱਥੇ ਐਸ.ਡੀ.ਐਮ. (SDM) ਦਫ਼ਤਰ ਬਾਹਰ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ, ਜਦੋਂ ਅਕਾਲੀ ਉਮੀਦਵਾਰਾਂ ਨੂੰ ਇਤਰਾਜ਼ ਦਰਜ ਕਰਵਾਉਣ ਲਈ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਇਸ ਗੱਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੁਲੀਸ ਵਿਚਕਾਰ ਤਿੱਖੀ ਤਕਰਾਰ ਹੋਈ। ਇਸ ਧੱਕੇਸ਼ਾਹੀ ਖ਼ਿਲਾਫ਼ ਅਕਾਲੀ ਦਲ ਦੇ ਵਰਕਰਾਂ ਨੇ ਬਿਕਰਮ ਮਜੀਠੀਆ, ਹਲਕਾ ਵਿਧਾਇਕਾ ਗੁਰਵੀਰ ਕੌਰ ਮਜੀਠਾ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਦੇ ਬਾਹਰ ਸਾਂਝਾ ਧਰਨਾ ਦੇ ਕੇ ਸਰਕਾਰ ਤੇ ਪੁਲੀਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਮਿਲੀ ਜਾਣਕਾਰੀ ਮੁਤਾਬਕ, ਅਕਾਲੀ ਉਮੀਦਵਾਰਾਂ ਨੂੰ ਦਫ਼ਤਰ ਦੇ ਅੰਦਰ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲਦਿਆਂ ਹੀ ਹਲਕਾ ਮਜੀਠਾ ਦੀ ਵਿਧਾਇਕਾ ਅਤੇ ਬਿਕਰਮ ਮਜੀਠੀਆ ਦੀ ਪਤਨੀ ਗੁਰਵੀਰ ਕੌਰ ਮਜੀਠਾ ਮੌਕੇ ’ਤੇ ਪਹੁੰਚ ਗਏ। ਜਦੋਂ ਉਨ੍ਹਾਂ ਨੇ ਉੱਥੇ ਤਾਇਨਾਤ ਡੀ.ਐਸ.ਪੀ. ਮਜੀਠਾ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ, ਤਾਂ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ।

ਇਸੇ ਦੌਰਾਨ ਬਿਕਰਮ ਮਜੀਠੀਆ ਵੀ ਉੱਥੇ ਪਹੁੰਚ ਗਏ ਅਤੇ ਡੀ.ਐਸ.ਪੀ. ਵੱਲੋਂ ਉਨ੍ਹਾਂ ਦੀ ਪਤਨੀ (ਮਹਿਲਾ ਵਿਧਾਇਕਾ) ਨਾਲ ਕਥਿਤ ਤੌਰ ’ਤੇ ਮਾੜਾ ਵਿਵਹਾਰ ਕਰਨ ਨੂੰ ਲੈ ਕੇ ਮਾਹੌਲ ਬੇਹੱਦ ਗਰਮਾ ਗਿਆ ਅਤੇ ਦੋਵਾਂ ਵਿਚਾਲੇ ਜ਼ੋਰਦਾਰ ‘ਤੂੰ-ਤੂੰ, ਮੈਂ-ਮੈਂ’ ਹੋਈ। ਇਸ ਤਕਰਾਰ ਤੋਂ ਬਾਅਦ ਮਜੀਠੀਆ ਅਕਾਲੀ ਵਰਕਰਾਂ ਸਮੇਤ ਉੱਥੇ ਹੀ ਮੁੱਖ ਗੇਟ ਅੱਗੇ ਧਰਨੇ ’ਤੇ ਬੈਠ ਗਏ, ਜਿੱਥੇ ਕੁਝ ਹੀ ਦੇਰ ਵਿੱਚ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਵੀ ਆਪਣੇ ਸਾਥੀਆਂ ਸਣੇ ਪਹੁੰਚ ਕੇ ਧਰਨੇ ਵਿੱਚ ਸ਼ਾਮਲ ਹੋ ਗਏ।

Share This Article
Leave a Comment

Leave a Reply