Punjab News: ਸਾਬਕਾ ਮੰਤਰੀ ਤੋਤਾ ਸਿੰਘ ਦੇ ਸਪੁੱਤਰ ਮੱਖਣ ਬਰਾਰ ਦੀ ਅਕਾਲੀ ਦਲ ’ਚ ਵਾਪਸੀ

News Online
1 Min Read

ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾਰ ਅੱਜ ਮੁੜ ਆਪਣੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ ਅੱਜ ਸਵੇਰੇ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਘਰ ਵਾਪਸੀ ਕਰਨਗੇ। ਜ਼ਿਕਰਯੋਗ ਹੈ ਕਿ ਮੱਖਣ ਬਰਾਰ ਨੇ ਮਹਿਜ਼ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ।

ਮੱਖਣ ਬਰਾਰ, ਜੋ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪਾਰਟੀ ਛੱਡੀ ਸੀ।

Share This Article
Leave a Comment

Leave a Reply