ਮੁੱਖ ਮੰਤਰੀ ਭਗਵੰਤ ਮਾਨ 5 ਮਈ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’

News Online
2 Min Read

ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ 5 ਮਈ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕਰਨਗੇ। ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਐਕਟ-2026 ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਨੇ ‘ਸ਼ੁਕਰਾਨਾ ਯਾਤਰਾ ’ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਇਸ ਸ਼ੁਕਰਾਨਾ ਯਾਤਰਾ ਤਹਿਤ ਤਖ਼ਤਾਂ ’ਤੇ ਨਤਮਸਤਕ ਹੋਣਗੇ । ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਬਣੇ ਕਾਨੂੰਨ ਮਗਰੋਂ ਮੁੱਖ ਮੰਤਰੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਯਾਤਰਾ ਕਰਨ ਦਾ ਫ਼ੈਸਲਾ ਕੀਤਾ ਹੈ।

ਮੁੱਖ ਮੰਤਰੀ ਦੀ ਇਸ ਚਾਰ ਰੋਜ਼ਾ ਯਾਤਰਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

5 ਮਈ: ਯਾਤਰਾ ਦਾ ਆਗਾਜ਼ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਵੇਗਾ। ਇਸੇ ਦਿਨ ਮੁੱਖ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ।
6 ਮਈ: ਯਾਤਰਾ ਅੰਮ੍ਰਿਤਸਰ ਤੋਂ ਚੱਲ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਪੁੱਜੇਗੀ।
7 ਮਈ: ਦਮਦਮਾ ਸਾਹਿਬ ਤੋਂ ਰਵਾਨਾ ਹੋ ਕੇ ਯਾਤਰਾ ਮਸਤੂਆਣਾ ਸਾਹਿਬ ਵਿਖੇ ਪਹੁੰਚੇਗੀ।
8 ਮਈ: ਯਾਤਰਾ ਦਾ ਪੜਾਅ ਪਟਿਆਲਾ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣਗੇ।

ਇਸ ਯਾਤਰਾ ਦਾ ਮੁੱਖ ਉਦੇਸ਼ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਗਏ ਇਤਿਹਾਸਕ ਕਦਮ ਲਈ ਗੁਰੂ ਸਾਹਿਬ ਦਾ ਓਟ-ਆਸਰਾ ਲੈਣਾ ਹੈ। ਯਾਤਰਾ ਦੇ ਰਸਤੇ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸੰਗਤਾਂ ਦੇ ਰੂ-ਬਰੂ ਵੀ ਹੋਣਗੇ ਅਤੇ ਉਨ੍ਹਾਂ ਨਾਲ ਵਿਚਾਰ ਸਾਂਝੇ ਕਰਨਗੇ। ਸਰਕਾਰ ਦੇ ਇਸ ਫ਼ੈਸਲੇ ਨੂੰ ਸੂਬੇ ਵਿੱਚ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।

Share This Article
Leave a Comment

Leave a Reply