ਆਪਣਾ ਪੰਜਾਬ ਮੀਡੀਆ : ਇੱਥੇ ਅੱਜ 38ਵੀਆਂ ਆਸਟਰੇਲੀਅਨ ਸਿੱਖ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਤਿੰਨ ਦਿਨ ਚੱਲਣ ਵਾਲੇ ਇਸ ਖੇਡ ਮੇਲੇ ਦੌਰਾਨ ਜਿੱਥੇ ਵੱਖ-ਵੱਖ ਖੇਡ ਵਨਗੀਆਂ ਤਹਿਤ ਮੁਕਾਬਲੇ ਦੇਖਣ ਨੂੰ ਮਿਲਣਗੇ ਉਥੇ ਵੱਖ-ਵੱਖ ਸੱਭਿਆਚਾਰਕ ਅਤੇ ਕਲਾ ਨਾਲ ਜੁੜੀਆਂ ਪ੍ਰਦਰਸ਼ਨੀਆਂ ਵੀ ਸਿੱਖ ਖੇਡਾਂ ਦੇ ਮੈਦਾਨਾਂ ਦਾ ਹਿੱਸਾ ਹੋਣਗੀਆਂ। ਦੇਸ਼ ਅਤੇ ਵਿਦੇਸ਼ ਸਮੇਤ ਆਸਟਰੇਲੀਆ ਦੇ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਦਰਸ਼ਕਾਂ ਨੇ ਅੱਜ ਵੱਖ-ਵੱਖ ਰੰਗਾਂ ਦਾ ਆਨੰਦ ਮਾਣਿਆ। ਇਸ ਵਾਰ ਕਲਾ ਦੇ ਖੇਤਰ ਨਾਲ ਜੁੜੀਆਂ ਵੱਖ-ਵੱਖ ਹਸਤੀਆਂ ਪ੍ਰਦਰਸ਼ਨੀਆਂ ਸਮੇਤ ਸਿੱਖ ਖੇਡਾਂ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ|ਦੋ ਦਿਨਾ ਸਭਿਆਚਾਰਕ ਪ੍ਰੋਗਰਾਮ ਵੀ ਇਨ੍ਹਾਂ ਖੇਡਾ ਦਾ ਹਿੱਸਾ ਹਨ ਜਿਸ ਤਹਿਤ ਭੰਗੜੇ ਤੇ ਗਿੱਧੇ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਅੱਜ ਹੋਣ ਵਾਲੀ ਸਿੱਖ ਫੋਰਮ ਤਹਿਤ ਵੱਖ ਵੱਖ ਬੁਲਾਰੇ ਆਸਟਰੇਲੀਆ ਵਿੱਚ ਸਿੱਖਾਂ ਦੇ ਦਰਪੇਸ਼ ਮਸਲਿਆਂ ਬਾਰੇ ਆਪਣੇ ਵਿਚਾਰ ਰੱਖਣਗੇ।

