ਇਲਾਕੇ ਵਿੱਚ ਡਰ ਅਤੇ ਸਹਿਮ ਵਾਲਾ ਮਾਹੌਲ ਹੈ
ਲੋਕਾਂ ਨੇ ਸਵੇਰ ਵੇਲੇ ਮਿਜ਼ਾਈਲ ਖੇਤਾਂ ਵਿੱਚ ਦੇਖੀ ਅਤੇ ਪ੍ਰਸ਼ਾਸਨ ਨੂੰ ਕੀਤਾ ਸੂਚਿਤ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਥੇ ਅੰਮ੍ਰਿਤਸਰ-ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਦੇ ਬਾਹਰਵਾਰ ਖੇਤਾਂ ਵਿੱਚ ਮਿਜ਼ਾਈਲ ਮਿਲੀ ਹੈ, ਜਿਸ ਨਾਲ ਇਲਾਕੇ ਵਿੱਚ ਡਰ ਅਤੇ ਸਹਿਮ ਵਾਲਾ ਮਾਹੌਲ ਹੈ। ਲੋਕਾਂ ਨੇ ਸਵੇਰ ਵੇਲੇ ਮਿਜ਼ਾਈਲ ਖੇਤਾਂ ਵਿੱਚ ਦੇਖੀ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ। ਇਸ ਤੋਂ ਇਲਾਵਾ 8 ਮਈ ਦੀ ਸਵੇਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਖੇਤਾਂ ਵਿੱਚ ਭਾਰਤੀ ਸਰਹੱਦ ਉਤੇ ਮਿਜ਼ਾਈਲ ਦਾ ਮਲਬਾ ਮਿਲਿਆ। ਇਸ ਤੋਂ ਇਲਾਵਾ, ਇੱਕ ਹੋਰ ਮਿਜ਼ਾਈਲ ਦਾ ਮਲਬਾ ਸੀਕਰ ਸੈਕਸ਼ਨ ਨੇੜੇ ਮਿਲਿਆ ਹੈ। ਇਹ ਘਟਨਾ ਭਾਰਤੀ ਸਰਹੱਦ ਉਤੇ ਵਾਪਰੀ।
ਇਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਵੇਰ ਤੋਂ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਹਾਲਾਂਕਿ, ਜਾਣਕਾਰੀ ਅਨੁਸਾਰ ਫੌਜ ਅਤੇ ਪੁਲਿਸ ਨੇ ਇਸ ਬੰਬ ਵਰਗੀ ਵਸਤੂ ਨੂੰ ਉੱਥੋਂ ਹਟਾ ਦਿੱਤਾ ਹੈ ਅਤੇ ਪੁਲਿਸ ਵੱਲੋਂ ਮੌਕੇ ‘ਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਨਾਗਰਿਕ ਸੁਰੱਖਿਆ ਮੌਕ ਡਰਿੱਲ ਦੇ ਤਹਿਤ ਅੰਮ੍ਰਿਤਸਰ ਵਿਚ ਬਿਜਲੀ ਬੰਦ ਹੋਣ ਦੇ ਕੁਝ ਹੀ ਦੇਰ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਦੇਰ ਰਾਤ ਨੂੰ ਫਿਰ ਤੋਂ ‘ਬਲੈਕਆਉਟ’ ਅਭਿਆਸ ਕੀਤਾ, ਜਿਸ ਵਿਚ ਨਿਵਾਸੀਆਂ ਤੋਂ ਘਰ ਦੇ ਅੰਦਰ ਰਹਿਣ ਅਤੇ ਨਾ ਘਬਰਾਉਣ ਦੀ ਅਪੀਲ ਕੀਤੀ ਗਈ। ਦੇਰ ਰਾਤ ਡੇਢ ਵਜੇ ਸ਼ੁਰੂ ਹੋਈ ਇਹ ‘ਬਲੈਕਆਉਟ ਡਰਿੱਲ’ ਦੇਰ ਰਾਤ ਕਰੀਬ ਡੇਢ ਵਜੇ ਕੀਤੀ ਗਈ।