ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਰੱਖਿਆ ਖੇਤਰ ਵਿੱਚ ਅਹਿਮ ਬਦਲਾਅ ਦਾ ਦਾਅਵਾ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ 11 ਸਾਲ ਦੇ ਕਾਰਜਕਾਲ ਵਿੱਚ ਰੱਖਿਆ ਖੇਤਰ ਵਿੱਚ ਅਹਿਮ ਬਦਲਾਅ ਆਏ ਹਨ ਅਤੇ ਰੱਖਿਆ ਉਤਪਾਦਨ ਵਿੱਚ ਆਧੁਨਿਕੀਕਰਨ ਤੇ ਆਤਮਨਿਰਭਰਤਾ ਦੋਵਾਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ’ਤੇ ਕਿਹਾ, 11 ਸਾਲਾਂ ਵਿੱਚ ਸਾਡੇ ਰੱਖਿਆ ਖੇਤਰ ਵਿੱਚ ਅਹਿਮ ਬਦਲਾਅ ਆਏ ਹਨ ਅਤੇ ਰੱਖਿਆ ਉਤਪਾਦਨ ਦੇ ਮਾਮਲੇ ਵਿੱਚ ਆਧੁਨਿਕੀਕਰਨ ਅਤੇ ਆਤਮਨਿਰਭਰ ਬਦਲ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਕਿਵੇਂ ਭਾਰਤ ਵਾਸੀ ਦੇਸ਼ ਨੂੰ ਮਜ਼ਬੂਤ ਬਣਾਉਣ ਦੇ ਸੰਕਲਪ ਪ੍ਰਤੀ ਇਕਜੁੱਟ ਹੋਏ ਹਨ।ਪ੍ਰਧਾਨ ਮੰਤਰੀ ਵਜੋਂ ਅੱਜ 11 ਸਾਲ ਪੂਰੇ ਹੋਣ ’ਤੇ ਮੋਦੀ ਨੇ ਸਰਕਾਰ ਦੇ ਨਾਗਰਿਕ ਭਾਗੀਦਾਰੀ ਪਲੇਟਫਾਰਮ ਤੋਂ ਇੱਕ ਲੜੀ (ਥਰੈੱਡ) ਸਾਂਝੀ ਕੀਤੀ ਹੈ ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਬਦਲਾਅ ਨੂੰ ਉਜਾਗਰ ਕੀਤਾ ਗਿਆ।