ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ ਸਰਕਾਰ ਸੂਬਾਈ ਸਕੱਤਰੇਤ ਤੋਂ ਨਹੀਂ, ਸਗੋਂ ਪਾਰਟੀ ਦੀ ਸ਼ਰਨ ਵਿੱਚ ਰਹਿਣ ਵਾਲੇ ਗੁੰਡਿਆਂ ਅਤੇ ਅਪਰਾਧੀਆਂ ਵੱਲੋਂ ਚਲਾਈ ਜਾ ਰਹੀ ਹੈ। ਹੂਗਲੀ ਜ਼ਿਲ੍ਹੇ ਦੇ ਆਰਾਮਬਾਗ ਦੇ ਹਰੀਪਾਲ ਇਲਾਕੇ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣ ਲਈ ਟੀ ਐੱਮ ਸੀ ਦੀ ਸਮਾਜ ਵਿਰੋਧੀ ਅਨਸਰਾਂ ’ਤੇ ਨਿਰਭਰਤਾ ਕਾਰਨ ਅਕਸਰ ਕਲਕੱਤਾ ਹਾਈ ਕੋਰਟ ਜਾਂ ਸੁਪਰੀਮ ਕੋਰਟ ਨੂੰ ਦਖ਼ਲ ਦੇਣਾ ਪੈਂਦਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰੀ ਕੋਲਕਾਤਾ ਵਿੱਚ ਇੱਕ ਰੋਡ ਸ਼ੋਅ ’ਚ ਵੀ ਹਿੱਸਾ ਲਿਆ।
ਧਾਨ ਮੰਤਰੀ ਨਰਿੰਦਰ ਮੋਦੀ ਨੇ ਤ੍ਰਿਣਮੂਲ ਕਾਂਗਰਸ ’ਤੇ ਔਰਤਾਂ ’ਤੇ ਤਸ਼ੱਦਦ ਕਰਨ ਵਾਲੇ ਗੁੰਡਿਆਂ ਨੂੰ ਪਨਾਹ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸੰਦੇਸ਼ਖਾਲੀ ਦੀ ਰੇਖਾ ਪਾਤਰਾ ਅਤੇ ਆਰ ਜੀ ਕਰ ਕਾਂਡ ਪੀੜਤਾ ਦੀ ਮਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਣਾ, ਇਸ ਗੱਲ ਦਾ ਸਬੂਤ ਹੈ ਕਿ ਪਾਰਟੀ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬੋਨਗਾਓਂ ਵਿੱਚ ਮਾਤੂਆ ਭਾਈਚਾਰੇ ਦੇ ਗੜ੍ਹ ‘ਠਾਕੁਰਨਗਰ’ ਵਿੱਚ ਮੋਦੀ ਨੇ ਕਿਹਾ ਕਿ ਸ਼ਰਨਾਰਥੀਆਂ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਤਹਿਤ ਨਾਗਰਿਕਤਾ ਦਿੱਤੀ ਜਾਵੇਗੀ।

