ਪੱਛਮੀ ਏਸ਼ੀਆ ਦੇ ਸੰਕਟ ’ਤੇ ਸਿਆਸਤ ਨਾ ਕਰਨ ਸਿਆਸੀ ਪਾਰਟੀਆਂ: ਪੀ ਐਮ ਮੋਦੀ

News Online
1 Min Read

ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 132ਵੇਂ ਐਪੀਸੋਡ ਵਿੱਚ ਪੱਛਮੀ ਏਸ਼ੀਆ (West Asia) ਵਿੱਚ ਚੱਲ ਰਹੇ ਟਕਰਾਅ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਗੰਭੀਰ ਸੰਕਟ ’ਤੇ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ਼ ਕੀਤਾ ਜਾਵੇ।

ਪ੍ਰਧਾਨ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਇਸ ਜੰਗ ਕਾਰਨ ਪੂਰੀ ਦੁਨੀਆ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਵੱਡਾ ਸੰਕਟ ਪੈਦਾ ਹੋ ਸਕਦਾ ਹੈ, ਜਿਸ ਦਾ ਅਸਰ ਭਾਰਤ ’ਤੇ ਵੀ ਪਵੇਗਾ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਸਿਆਸਤ ਤੋਂ ਉੱਪਰ ਰੱਖਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਇੱਕ ਕਰੋੜ ਤੋਂ ਵੱਧ ਭਾਰਤੀ ਰਹਿ ਰਹੇ ਹਨ ਅਤੇ ਲੱਖਾਂ ਭਾਰਤੀ ਪਰਿਵਾਰਾਂ ਦੇ ਰਿਸ਼ਤੇਦਾਰ ਉੱਥੇ ਕੰਮ ਕਰਦੇ ਹਨ। ਉਨ੍ਹਾਂ ਨੇ ਸੰਕਟ ਦੇ ਇਸ ਸਮੇਂ ਵਿੱਚ ਭਾਰਤੀ ਨਾਗਰਿਕਾਂ ਦੀ ਮਦਦ ਕਰਨ ਲਈ ਖਾੜੀ ਦੇਸ਼ਾਂ ਦਾ ਧੰਨਵਾਦ ਵੀ ਕੀਤਾ।

Share This Article
Leave a Comment

Leave a Reply