ਚਿੱਟੇ ਨਾਲ ਫੜੀ ਗਈ ਲੇਡੀ ਕਾਂਸਟੇਬਲ ਅਮਨਦੀਪ ਕੌਰ ( ਹੁਣ ਬਰਖਾਸਤ ) ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਾਣਕਾਰੀ ਮਿਲੀ ਹੈ ਕਿ ਇਸ ਤੋਂ ਪਹਿਲਾਂ 2024 ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਲਈ ਉਸ ਨੂੰ ਤਾਇਨਾਤ ਕੀਤਾ ਗਿਆ ਸੀ ਪਰ ਇੱਥੇ ਵੀ ਅਣਗਹਿਲੀ ਕਾਰਨ ਪਰਿਵਾਰ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਦਿੱਤਾ ਗਿਆ ਸੀ, ਜਿਸ ਲਈ ਮਾਨਸਾ ਦੇ ਐਸਐਸਪੀ ਨੂੰ ਸ਼ਿਕਾਇਤ ਕੀਤੀ ਗਈ ਸੀ।