ਲੁਧਿਆਣਾ : ਆਪਣਾ ਪੰਜਾਬ ਮੀਡੀਆ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਣੇ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਜਿਊਡੀਸ਼ੀਅਲ ਮਜਿਸਟ੍ਰੇਟ ਫਰਸਟ ਕਲਾਸ ਤਾਨਿਸ਼ ਗੋਇਲ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਸਾਂਸਦ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਕਾਫੀ ਹੰਗਾਮਾ ਕੀਤਾ। ਇਸ ਤੋਂ ਪਹਿਲਾਂ ਪੁਲਿਸ ਨੇ ਸਾਰੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਸੀ। ਇਨ੍ਹਾਂ ਸਾਰਿਆਂ ਦਾ ਨਾਂ ਲੁਧਿਆਣਾ ਨਗਰ ਨਿਗਮ ਦੇ ਹੈੱਡਕੁਆਰਟਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਸੀ।
ਹਾਲਾਂਕਿ ਕੁਝ ਸਮੇਂ ਬਾਅਦ ਸਾਰੇ ਆਗੂ ਘਰਾਂ ਤੋਂ ਨਿਕਲੇ ਅਤੇ ਧਰਨੇ ਵਿੱਚ ਗ੍ਰਿਫਤਾਰੀ ਦੇਣ ਪਹੁੰਚ ਗਏੇ।ਇਸ ਦੌਰਾਨ ਪੁਲਿਸ ਤੇ ਕਾਂਗਰਸ ਸਮਰਥਕਾਂ ਵਿਚਾਲੇ ਖੂਬ ਹੰਗਾਮਾ ਹੋਇਆ। ਬੈਰਿਕੇਡਿੰਗ ਤੋੜਨ ਦੀ ਕੋਸ਼ਿਸ਼ ਨੂੰ ਲੈ ਕੇ ਕਾਂਗਰਸ ਵਰਕਰਾਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਹੋਈ, ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਤੱਕ ਉਤਰ ਗਈਆਂ। ਇਸ ਮਗਰੋਂ ਪੁਲਿਸ ਨੇ ਸੰਸਦ ਬਿੱਟੂ, ਮੰਤਰੀ ਆਸ਼ੂ ਅਤੇ ਤਲਵਾੜ ਸਣੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸਮੇਤ ਸਾਰੇ ਆਗੂਆਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਗ੍ਰਿਫ਼ਤਾਰੀ ਦੇਣ ਲਈ ਜਾਣਾ ਸੀ। ਇਸ ਦੇ ਲਈ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਤੋਂ ਪਹਿਲਾਂ ਰੋਜ਼ ਗਾਰਡਨ ਨੇੜੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ’ਤੇ ਪੁਲਿਸ ਵੱਲੋਂ ਸਾਰੇ ਆਗੂਆਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸੈਂਕੜੇ ਕਾਂਗਰਸੀ ਵਰਕਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਆਪਣੇ ਆਗੂਆਂ ਦੇ ਆਉਣ ਦਾ ਉਡੀਕ ਕਰਨ ਲੱਗੇ।
MP ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Leave a comment