ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 18 ਅਪਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਬੀਤੇ ਕੱਲ੍ਹ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ 18 ਅਪਰੈਲ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਮਹੀਨੇ ਵਿਚ ਮਨਾਈ ਜਾ ਰਹੀ।