ਮੋਰਚੇ ਵੱਲੋਂ ਕਿਸਾਨ , ਮਜ਼ਦੂਰ ਯੂਨੀਅਨ, ਵਪਾਰਕ ਜਥੇਬੰਦੀਆਂ ਤੇ ਪੰਥਕ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰਨਾਂ ਪੰਥਕ ਮੁੱਦਿਆਂ ਨੂੂੰ ਲੈ ਕੇ ਮੁਹਾਲੀ ਵਿੱਚ 30 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਧਾਰਮਿਕ ਸ਼ਖਸੀਅਤਾਂ, ਕਿਸਾਨ, ਮਜ਼ਦੂਰ ਯੂਨੀਅਨ, ਵਪਾਰਕ ਜਥੇਬੰਦੀਆਂ ਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਰਿਆਂ ਵੱਲੋਂ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਪ੍ਰਤੀ ਗੈਰ ਮਨੁੱਖੀ ਰਵੱਈਏ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਕੌਮੀ ਇਨਸਾਫ ਮੋਰਚੇ ਨੇ ਐਲਾਨ ਕੀਤਾ ਕਿ 15 ਮਈ ਨੂੰ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਤੇ ਰੋਸ ਮਾਰਚ ਕੀਤੇ ਜਾਣਗੇ ਅਤੇ ਐੱਸਡੀਐੱਮ ਨੂੰ ਰਾਜਪਾਲ ਅਤੇ ਰਾਸ਼ਟਰਪਤੀ ਦੇ ਨਾਮ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਨ੍ਹਾਂ ਚਿਤਾਵਨੀ ਪੱਤਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ ਕਿ ਸੂਬੇ ਅਤੇ ਦੇਸ਼ ਦੀਆਂ ਸਰਕਾਰਾਂ ਤਾਨਾਸ਼ਾਹੀ ਵੱਲ ਵੱਧ ਰਹੀਆਂ ਹਨ। ਇਸ ਵਿਰੁੱਧ ਜਨਤਕ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।