NEET Paper Leak ਮਾਮਲੇ ’ਚ ਡਾਕਟਰ ਸਮੇਤ 2 ਹੋਰ ਗ੍ਰਿਫ਼ਤਾਰ

News Online
1 Min Read

ਆਪਣਾ ਪੰਜਾਬ ਮੀਡੀਆ : ਸੀਬੀਆਈ ਨੇ NEET-UG 2026 ਪੇਪਰ ਲੀਕ ਮਾਮਲੇ ਵਿੱਚ ਇੱਕ ਡਾਕਟਰ ਸਮੇਤ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਗਿਣਤੀ 13 ਹੋ ਗਈ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਲਾਤੂਰ ਦੇ ਡਾ. ਮਨੋਜ ਸ਼ਿਰੂਰੇ ਅਤੇ ਪੁਣੇ ਦੇ ਕੋਚਿੰਗ ਸੈਂਟਰ ਦੇ ਫਿਜ਼ਿਕਸ ਫੈਕਲਟੀ ਮੈਂਬਰ ਤੇਜਸ ਹਰਸ਼ਦਕੁਮਾਰ ਸ਼ਾਹ ਸ਼ਾਮਲ ਹਨ।

ਸੀਬੀਆਈ ਮੁਤਾਬਕ ਦੋਵੇਂ ਲੀਕ ਹੋਏ ਪ੍ਰਸ਼ਨ ਪੱਤਰ ਵਿਦਿਆਰਥੀਆਂ ਤੱਕ ਪਹੁੰਚਾਉਣ ਵਿੱਚ ਸ਼ਾਮਲ ਸਨ।ਏਜੰਸੀ ਨੇ ਦੇਸ਼ ਭਰ ਵਿੱਚ 49 ਥਾਵਾਂ ’ਤੇ ਛਾਪੇਮਾਰੀ ਕਰਕੇ ਲੈਪਟਾਪ, ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਇਹ ਕੇਸ ਸਿੱਖਿਆ ਮੰਤਰਾਲੇ ਦੀ ਸ਼ਿਕਾਇਤ ’ਤੇ 12 ਮਈ ਨੂੰ ਦਰਜ ਕੀਤਾ ਗਿਆ ਸੀ ਅਤੇ ਜਾਂਚ ਹਾਲੇ ਵੀ ਜਾਰੀ ਹੈ।

Share This Article
Leave a Comment

Leave a Reply