NEET-U G 2026: ਪੇਪਰ ਲੀਕ ਹੋਣ ਕਾਰਨ ਪ੍ਰੀਖਿਆ ਰੱਦ

News Online
1 Min Read

ਆਪਣਾ ਪੰਜਾਬ ਮੀਡੀਆ : ਕੌਮੀ ਪ੍ਰੀਖਿਆ ਏਜੰਸੀ (ਐੱਨ ਟੀ ਏ) ਨੇ ‘ਨੀਟ-ਯੂ ਜੀ-2026’ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਦੋਸ਼ਾਂ ਦੇ ਮੱਦੇਨਜ਼ਰ ਤਿੰਨ ਮਈ ਨੂੰ ਹੋਣ ਵਾਲੀ ਮੈਡੀਕਲ ਪ੍ਰੀਖਿਆ ਅੱਜ ਰੱਦ ਕਰਨ ਦਾ ਐਲਾਨ ਕੀਤਾ ਅਤੇ ਸਰਕਾਰ ਨੇ ਸੀ ਬੀ ਆਈ ਨੂੰ ਇਨ੍ਹਾਂ ‘ਬੇਨੇਮੀਆਂ’ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਹੈ ਜਿਸ ਮਗਰੋਂ ਕੇਂਦਰੀ ਏਜੰਸੀ ਨੇ ਕੇਸ ਦਰਜ ਕਰ ਲਿਆ ਹੈ।

ਕੌਮੀ ਪ੍ਰੀਖਿਆ ਏਜੰਸੀ ਨੇ ਐਕਸ ’ਤੇ ਜਾਰੀ ਬਿਆਨ ’ਚ ਕਿਹਾ ਕਿ ਇਹ ਫ਼ੈਸਲਾ ਪਾਰਦਰਸ਼ਤਾ ਬਣਾਈ ਰੱਖਣ ਅਤੇ ਕੌਮੀ ਪ੍ਰੀਖਿਆ ਪ੍ਰਣਾਲੀ ’ਚ ਭਰੋਸਾ ਬਰਕਰਾਰ ਰੱਖਣ ਲਈ ਲਿਆ ਗਿਆ ਹੈ। ਉਸ ਨੇ ਕਿਹਾ, ‘‘ਕੇਂਦਰੀ ਏਜੰਸੀਆਂ ਨਾਲ ਮਿਲ ਕੇ ਐੱਨ ਟੀ ਏ ਵੱਲੋਂ ਤੱਥਾਂ ਦੀ ਪਰਖ ਕੀਤੇ ਜਾਣ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਸਾਂਝੀ ਕੀਤੀ ਗਈ ਜਾਂਚ ਸਬੰਧੀ ਜਾਣਕਾਰੀ ਦੇ ਆਧਾਰ ’ਤੇ ਕੌਮੀ ਪ੍ਰੀਖਿਆ ਏਜੰਸੀ ਨੇ ਤਿੰਨ ਮਈ 2026 ਨੂੰ ਲਈ ਜਾਣ ਵਾਲੀ ਨੀਟ (ਯੂ ਜੀ) 2026 ਪ੍ਰੀਖਿਆ ਭਾਰਤ ਸਰਕਾਰ ਦੀ ਮਨਜ਼ੂਰੀ ਨਾਲ ਰੱਦ ਕਰਨ ਅਤੇ ਪ੍ਰੀਖਿਆ ਵੱਖਰੇ ਤੌਰ ’ਤੇ ਨੋਟੀਫਾਈ ਤਰੀਕਾਂ ’ਤੇ ਮੁੜ ਲੈਣ ਦਾ ਫ਼ੈਸਲਾ ਲਿਆ ਗਿਆ ਹੈ।

Share This Article
Leave a Comment

Leave a Reply