Oil Crisis ਕਾਰਨ Nepal ਨੇ ਹਫ਼ਤੇ ’ਚ ਦੋ ਦਿਨ ਛੁੱਟੀਆਂ ਐਲਾਨੀਆਂ

News Online
1 Min Read

ਆਪਣਾ ਪੰਜਾਬ ਮੀਡੀਆ : ਨੇਪਾਲ ਸਰਕਾਰ ਨੇ ਦੇਸ਼ ਵਿੱਚ ਜਾਰੀ ਤੇਲ ਸੰਕਟ ਦੇ ਜਵਾਬ ਵਿੱਚ ਸ਼ਨਿਚਰਵਾਰ ਅਤੇ ਐਤਵਾਰ ਨੂੰ ਜਨਤਕ ਛੁੱਟੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੱਛਮੀ ਏਸ਼ੀਆ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਟਕਰਾਅ ਅਤੇ ਹਰਮੁਜ਼ ਜਲ ਮਾਰਗ ਦੇ ਲਗਪਗ ਬੰਦ ਹੋਣ ਕਾਰਨ ਵਿਸ਼ਵ ਪੱਧਰੀ ਊਰਜਾ ਵਪਾਰ ਵਿੱਚ ਵੱਡਾ ਵਿਘਨ ਪਿਆ ਹੈ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਇਹ ਫ਼ੈਸਲਾ ਕਾਠਮੰਡੂ ਵਿੱਚ ਪ੍ਰਧਾਨ ਮੰਤਰੀ ਦਫ਼ਤਰ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਸਰਕਾਰੀ ਤਰਜਮਾਨ ਸਸਮਿਤ ਪੋਖਰਲ ਨੇ ਦੱਸਿਆ ਕਿ ਪੈਟਰੋਲੀਅਮ ਦੀ ਸਪਲਾਈ ਸੁਚਾਰੂ ਬਣਾਉਣ ਵਿੱਚ ਮਦਦ ਲਈ 6 ਅਪਰੈਲ ਤੋਂ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਇਸ ਨਵੇਂ ਵੀਕੈਂਡ ਸ਼ਡਿਊਲ ਦੀ ਪਾਲਣਾ ਕਰਨਗੇ। ਐਤਵਾਰ ਨੂੰ ਦਫ਼ਤਰ ਅਤੇ ਸਕੂਲ ਬੰਦ ਰੱਖਣ ਦੇ ਫੈਸਲੇ ਦੇ ਨਾਲ ਹੀ ਇਹ ਵੀ ਤੈਅ ਕੀਤਾ ਗਿਆ ਹੈ ਕਿ ਵਿਦਿਅਕ ਅਦਾਰਿਆਂ ਨੂੰ ਛੱਡ ਕੇ ਬਾਕੀ ਸਰਕਾਰੀ ਦਫ਼ਤਰ ਹੁਣ ਕੰਮਕਾਜੀ ਦਿਨਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

Share This Article
Leave a Comment

Leave a Reply