ਨੇਪਾਲ ਵਿੱਚ ਸੰਸਦੀ ਚੋਣਾਂ ਲਈ ਵੋਟਿੰਗ ਸ਼ਾਂਤੀਪੂਰਵਕ ਸਮਾਪਤ

News Online
1 Min Read

ਆਪਣਾ ਪੰਜਾਬ ਮੀਡੀਆ : ਨੇਪਾਲ ਵਿੱਚ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਹੋਈਆਂ ਅਹਿਮ ਸੰਸਦੀ ਚੋਣਾਂ ਦੌਰਾਨ ਲੱਖਾਂ ਲੋਕਾਂ ਨੇ ਆਪਣਾ ਵੋਟ ਅਧਿਕਾਰ ਵਰਤਿਆ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ।

ਅਧਿਕਾਰੀਆਂ ਮੁਤਾਬਕ ਕੁਝ ਥਾਵਾਂ ’ਤੇ ਮਾਮੂਲੀ ਘਟਨਾਵਾਂ ਵਾਪਰੀਆਂ, ਪਰ ਕੁੱਲ ਮਿਲਾ ਕੇ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਰਹੀ। ਇਹ ਚੋਣਾਂ ਕੇ.ਪੀ. ਸ਼ਰਮਾ ਓਲੀ ਦੀ ਸਰਕਾਰ ਖ਼ਿਲਾਫ਼ ਹੋਏ ਹਿੰਸਕ ਪ੍ਰਦਰਸ਼ਨਾਂ ਤੋਂ ਛੇ ਮਹੀਨੇ ਬਾਅਦ ਹੋ ਰਹੀਆਂ ਹਨ। ਭਾਰਤ ਵੀ ਇਨ੍ਹਾਂ ਚੋਣਾਂ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਉਮੀਦ ਕਰਦਾ ਹੈ ਕਿ ਨੇਪਾਲ ਵਿੱਚ ਇੱਕ ਸਥਿਰ ਸਰਕਾਰ ਬਣੇਗੀ।

Share This Article
Leave a Comment

Leave a Reply