ਕੈਲੀਫੋਰਨੀਆ : ਆਪਣਾ ਪੰਜਾਬ ਮੀਡੀਆ : ਦੱਖਣੀ ਕੈਲੀਫੋਰਨੀਆ ਵਿੱਚ ਲੱਖਾਂ ਲੋਕਾਂ ਲਈ ਜੰਗਲ ਦੀ ਅੱਗ ਸਬੰਧੀ ਇੱਕ ਨਵੀਂ ਚੇਤਾਵਨੀ ਜਾਰੀ ਕੀਤੀ ਗਈ, ਜਦੋਂ ਕਿ ਹਜ਼ਾਰਾਂ ਲੋਕ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਹਨ। ਲਾਸ ਏਂਜਲਸ ਵਿੱਚ ਇੱਕ ਹਫ਼ਤੇ ਵਿੱਚ ਦੋ ਵਾਰ ਜੰਗਲਾਂ ਵਿੱਚ ਅੱਗ ਲੱਗ ਚੁੱਕੀ ਹੈ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਤੇਜ਼ ਹਵਾਵਾਂ ਕਾਰਨ ਅੱਗ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ਵਿੱਚ ਵਗਣ ਵਾਲੀਆਂ ਸਾਂਤਾ ਆਨਾ ਹਵਾਵਾਂ ਸੂਰਜ ਚੜ੍ਹਨ ਤੋਂ ਪਹਿਲਾਂ ਤੇਜ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਅੱਗ ਦੁਬਾਰਾ ਭੜਕ ਸਕਦੀ ਹੈ। ਅੱਗ ਵਿੱਚ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।