ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸੀ ਐਮ ਪੁਜੇ

News Online
2 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ 649ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੱਜ ਪਿੰਡ ਖੁਰਾਲਗੜ੍ਹ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਸਮਾਗਮ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੂਰਾ ਸਾਲ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਖੁਰਾਲਗੜ੍ਹ ਵਿੱਚ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕਰਨ ਅਤੇ ਫ਼ਰੀਦਪੁਰ ਵਿੱਚ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ।


ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ ਪਿੰਡ ਫ਼ਰੀਦਪੁਰ ਅਤੇ ਨੌਗਜ਼ਾ ਵਿੱਚ 12 ਏਕੜ ਜ਼ਮੀਨ ਖਰੀਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਅਤਿ-ਆਧੁਨਿਕ ਕੇਂਦਰ ਗੁਰੂ ਸਾਹਿਬ ਦੇ ਜੀਵਨ ਅਤੇ ਦਰਸ਼ਨ ’ਤੇ ਵਿਸ਼ਾਲ ਅਧਿਐਨ ਕੇਂਦਰ ਵਜੋਂ ਉਭਰੇਗਾ। ਸੂਬਾ ਸਰਕਾਰ ਨੇ ਖੁਰਾਲਗੜ੍ਹ ਵਿੱਚ ਕਰੀਬ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾਈ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਨੂੰ ਨਿਮਰ ਸ਼ਰਧਾਂਜਲੀ ਹੈ।


ਇਸ ਮੌਕੇ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਇਸ ਪਵਿੱਤਰ ਧਰਤੀ ’ਤੇ ਆਉਣ ਦਾ ਮੌਕਾ ਮਿਲਣ ’ਤੇ ਮਾਣ ਮਹਿਸੂਸ ਕਰ ਰਹੇ ਹਨ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੰਤ ਸਮਾਜ ਆਗੂਆਂ ਤੋਂ ਇਲਾਵਾ ਪੰਜਾਬ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸੰਤ ਸਮਾਜ ਦੀਆਂ ਸਤਿਕਾਰਤ ਸ਼ਖਸੀਅਤਾਂ ਅਤੇ ਹੋਰ ਮੌਜੂਦ ਸਨ।

Share This Article
Leave a Comment

Leave a Reply