ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਕੇਂਦਰੀ ਮੰਤਰੀ ਪ੍ਰੀਸ਼ਦ ਦੀ ਇਹ ਮੀਟਿੰਗ ਬੀਤੀ 22 ਅਪਰੈਲ ਦੇ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸ ਤੋਂ ਬਾਅਦ ਭਾਰਤੀ ਫ਼ੌਜ ਵੱਲੋਂ ਕੀਤੇ ਗਏ ਅਪ੍ਰੇਸ਼ਨ ਸਿੰਦੂਰ ਪਿੱਛੋਂ ਪਹਿਲੀ ਵਾਰ ਹੋਵੇਗੀ।ਇਹ ਮੀਟਿੰਗ ਇਸ ਮਹੀਨੇ ਮੋਦੀ 3.0 ਸਰਕਾਰ ਦਾ ਇੱਕ ਸਾਲ ਦਾ ਕਾਰਜਕਾਲ ਨੂੰ ਪੂਰਾ ਕਰਨ ਦੇ ਨਾਲ-ਨਾਲ ਵੀ ਹੋ ਰਹੀ ਹੈ। ਗ਼ੌਰਤਲਬ ਹੈ ਕਿ ਮੰਤਰੀ ਪ੍ਰੀਸ਼ਦ ਹਰ ਤਿੰਨ ਮਹੀਨਿਆਂ ਬਾਅਦ ਮੀਟਿੰਗ ਕਰਦੀ ਹੈ, ਜਿੱਥੇ ਪ੍ਰਮੁੱਖ ਸਰਕਾਰੀ ਨੀਤੀਆਂ ਨੂੰ ਲਾਗੂ ਕਰਨ ਸਬੰਧੀ ਚੋਟੀ ਦੇ ਅਫ਼ਸਰਸ਼ਾਹਾਂ ਦੀ ਮੌਜੂਦਗੀ ਵਿੱਚ ਵਿਸਥਾਰ ਨਾਲ ਚਰਚਾ ਕੀਤੀ ਜਾਂਦੀ ਹੈ। ਇਹ ਮੀਟਿੰਗ ਇਸ ਕਾਰਨ ਅਹਿਮ ਮੰਨੀ ਜਾਂਦੀ ਹੈ ਕਿਉਂਕਿ ਇਹ ਬੀਤੇ ਅਪਰੈਲ ਮਹੀਨੇ ਦੌਰਾਨ ਹੋਏ ਭਿਆਨਕ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸ ਤੋਂ ਬਾਅਦ ਹਥਿਆਰਬੰਦ ਫੌਜਾਂ ਵੱਲੋਂ ‘ਅਪਰੇਸ਼ਨ ਸਿੰਦੂਰ’ ਪਾਕਿਸਤਾਨ ਦੇ ਅੰਦਰ ਕੀਤੇ ਗਏ ਹਮਲਿਆਂ ਤੋਂ ਬਾਅਦ ਪਹਿਲੀ ਵਾਰ ਹੋ ਰਹੀ ਹੈ। ਭਾਰਤੀ ਫ਼ੌਜ ਨੇ ਇਹ ਅਪਰੇਸ਼ਨ ਨਿਰਦੋਸ਼ ਨਾਗਰਿਕਾਂ ਦੀਆਂ ਹੱਤਿਆਵਾਂ ਦਾ ਬਦਲਾ ਲੈਣ ਲਈ ਕੀਤਾ ਹੈ।