ਲਾਹੌਰ ਦਾ ਏਅਰ ਮਿਜ਼ਾਈਲ ਡਿਫੈਂਸ ਸਿਸਟਮ ਬੂਰੀ ਤਰ੍ਹਾਂ ਕੀਤਾ ਤਬਾਹ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਭਾਰਤ ਨੇ ਪਾਕਿਸਤਾਨ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਭਾਰਤ ਨੇ ਪਹਿਲਾਂ ਆਪ੍ਰੇਸ਼ਨ ਸਿੰਦੂਰ ਵਿੱਚ ਜੈਸ਼ ਅਤੇ ਲਸ਼ਕਰ ਦੇ ਵੱਡੀ ਗਿਣਤੀ ਅੱਤਵਾਦੀਆਂ ਨੂੰ ਮਾਰ ਮੁਕਾਇਆ। ਹੁਣ ਭਾਰਤ ਨੇ ਪਾਕਿਸਤਾਨ ਦੇ ਹਵਾਈ ਮਿਜ਼ਾਈਲ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ ਹੈ।ਜਾਣਕਾਰੀ ਮਤਾਬਿਕ ਭਾਰਤ ਨੇ ਲਾਹੌਰ ਵਿੱਚ ਹਵਾਈ ਰੱਖਿਆ ਰਾਡਾਰ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਤਰ੍ਹਾਂ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਢੁਕਵਾਂ ਜਵਾਬ ਦਿੱਤਾ ਹੈ। ਸੂਤਰਾਂ ਅਨੁਸਾਰ ਪਾਕਿਸਤਾਨ ਦੇ ਹਵਾਈ ਰੱਖਿਆ ਯੂਨਿਟਾਂ ਦੇ ਐਚ-9 ਹਵਾਈ ਰੱਖਿਆ ਮਿਜ਼ਾਈਲ ਲਾਂਚਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਇਹ ਹਵਾਈ ਰੱਖਿਆ ਪ੍ਰਣਾਲੀ ਚੀਨੀ ਮਾਲ ਸੀ।