Pakistan ਵੱਲੋਂ Afghanistan ’ਚ ਬੰਬਾਰੀ ਤੋਂ ਬਾਅਦ ਤਾਲਿਬਾਨ ਵੱਲੋਂ ਗੱਲਬਾਤ ਦੀ ਪੇਸ਼ਕਸ਼

News Online
1 Min Read

ਆਪਣਾ ਪੰਜਾਬ ਮੀਡੀਆ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਸਮੇਤ ਦੋ ਹੋਰ ਸ਼ਹਿਰਾਂ ’ਤੇ ਬੰਬਾਰੀ ਕੀਤੀ ਹੈ। ਇਹ ਕਾਰਵਾਈ ਅਫ਼ਗਾਨ ਤਾਲਿਬਾਨ ਵੱਲੋਂ ਵੀਰਵਾਰ ਰਾਤ ਨੂੰ ਪਾਕਿਸਤਾਨੀ ਫੌਜੀ ਚੌਕੀਆਂ ’ਤੇ ਹਮਲੇ ਕਰਨ ਦੇ ਐਲਾਨ ਤੋਂ ਬਾਅਦ ਹੋਈ ਹੈ। ਇਸ ਘਟਨਾ ਨੇ ਦੋਵਾਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ ਜਿਸ ਕਾਰਨ ਸੰਯੁਕਤ ਰਾਸ਼ਟਰ, ਚੀਨ, ਇਰਾਨ, ਤੁਰਕੀ ਅਤੇ ਸਾਊਦੀ ਅਰਬ ਵਰਗੇ ਦੇਸ਼ਾਂ ਨੇ ਦੋਵਾਂ ਪਾਸਿਆਂ ਨੂੰ ਜੰਗ ਰੋਕਣ ਦੀ ਅਪੀਲ ਕੀਤੀ ਹੈ। ਪਾਕਿਸਤਾਨੀ ਫੌਜ ਨੇ ਕਾਬੁਲ, ਕੰਧਾਰ ਅਤੇ ਪਕਤੀਕਾ ਵਿੱਚ ਹਮਲੇ ਕੀਤੇ ਹਨ ।

ਅਫ਼ਗਾਨਿਸਤਾਨ ਦੇ ਤਾਲਿਬਾਨ ਸ਼ਾਸਕਾਂ ਨੇ ਅੱਜ ਕਿਹਾ ਹੈ ਕਿ ਉਹ ਪਾਕਿਸਤਾਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਇਹ ਬਿਆਨ ਉਦੋਂ ਆਇਆ ਹੈ ਜਦੋਂ ਪਾਕਿਸਤਾਨ ਨੇ ਅਫ਼ਗਾਨਿਸਤਾਨ ਦੇ ਮੁੱਖ ਸ਼ਹਿਰਾਂ ’ਤੇ ਭਾਰੀ ਬੰਬਾਰੀ ਕੀਤੀ, ਜਿਸ ਵਿੱਚ ਦਰਜਨਾਂ ਕਾਰਕੁਨ ਤੇ ਫੌਜੀ ਮਾਰੇ ਗਏ। ਅਫਗਾਨਿਸਤਾਨ ਤੇ ਪਾਕਿਸਤਾਨ ਕਦੇ ਇੱਕ-ਦੂਜੇ ਦੇ ਸਾਥੀ ਰਹੇ ਹਨ ਪਰ ਦੋਵਾਂ ਦੇਸ਼ਾਂ ਵਿਚਾਲੇ ਹੁਣ ਤੱਕ ਦਾ ਇਹ ਸਭ ਤੋਂ ਗੰਭੀਰ ਫੌਜੀ ਟਕਰਾਅ ਮੰਨਿਆ ਜਾ ਰਿਹਾ ਹੈ। ਪਾਕਿਸਤਾਨੀ ਹਮਲਿਆਂ ਤੋਂ ਬਾਅਦ ਪੈਦਾ ਹੋਏ ਤਣਾਅ ਨੂੰ ਘਟਾਉਣ ਲਈ ਹੁਣ ਤਾਲਿਬਾਨ ਨੇ ਗੱਲਬਾਤ ਦਾ ਰਸਤਾ ਅਪਣਾਉਣ ਦੀ ਇੱਛਾ ਜ਼ਾਹਿਰ ਕੀਤੀ ਹੈ।

Share This Article
Leave a Comment

Leave a Reply