ਪਾਕਿਸਤਾਨ ਵੱਲੋਂ ਭਾਰਤੀ ਰਾਡਾਰ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਦੀ ਕੀਤੀ ਗਈ ਕੋਸ਼ਿਸ਼
ਇਲਾਮਾਬਾਦ : ਆਪਣਾ ਪੰਜਾਬ ਮੀਡੀਆ : ਪਾਕਿਸਤਾਨ ਵੱਲੋਂ ਭਾਰਤੀ ਰਾਡਾਰ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਸੂਤਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਨੇ ਭਾਰਤ ਦੇ 15 ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਸੀ।ਪਰ ਭਾਰਤ ਨੇ ਰੂਸੀ ਐਸ-400 ਦੀ ਵਰਤੋਂ ਕਰਕੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਤੋਂ ਬਾਅਦ, ਭਾਰਤੀ ਸੁਰੱਖਿਆ ਬਲਾਂ ਨੇ ਲਾਹੌਰ ਅਤੇ ਰਾਵਲਪਿੰਡੀ ਸਮੇਤ ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਡਰੋਨ ਭੇਜੇ। ਭਾਰਤ ਨੇ ਪਾਕਿਸਤਾਨ ਨੂੰ ਇਹ ਝਟਕਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਕਾਰਨ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਆਪਣੇ ਸਿਖਰ ‘ਤੇ ਹੈ