Panjab University ਕੈਂਪਸ ਵਿੱਚ ਗੋਲੀਆਂ ਚੱਲੀਆਂ; SOPU ਆਗੂ ਨੂੰ ਡਰਾਉਣ ਲਈ ਹਵਾਈ ਫਾਇਰ ਕੀਤੇ

News Online
1 Min Read

ਆਪਣਾ ਪੰਜਾਬ ਮੀਡੀਆ : ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ (PU) ਦੇ ਕੈਂਪਸ ਵਿੱਚ ਅੱਜ ਸ਼ਾਮ Botany Department ਨੇੜੇ ਦੋ ਗੋਲੀਆਂ ਚੱਲਣ ਦੀ ਖ਼ਬਰ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਯੂਨੀਵਰਸਿਟੀ ਵਿੱਚ ਵਿਦਿਆਰਥੀ ਮੇਲਾ ਝਨਕਾਰ ਚੱਲ ਰਿਹਾ ਸੀ ਅਤੇ ਕੈਂਪਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਨ। ਜਾਣਕਾਰੀ ਅਨੁਸਾਰ ਇਹ ਹਵਾਈ ਫਾਇਰ ਪੁਰਾਣੀ ਰੰਜਿਸ਼ ਦੇ ਚਲਦਿਆਂ SOPU ਪਾਰਟੀ ਦੇ ਇੱਕ ਵਿਦਿਆਰਥੀ ਆਗੂ ਨੂੰ ਡਰਾਉਣ ਲਈ ਕੀਤੇ ਗਏ ਸਨ।

ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਵਿਚ ਸਤਿੰਦਰ ਸਰਤਾਜ ਦਾ ਸ਼ੋਅ ਹੋਣਾ ਹੈ ਤੇ ਇਸ ਤੋਂ ਪਹਿਲਾਂ ਗੋਲੀ ਦੀ ਵਾਰਦਾਤ ਕਾਰਨ ਪੁਲੀਸ ਨੇ ਗਸ਼ਤ ਵਧਾ ਦਿੱਤੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸੋਪੂ ਆਗੂ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਸ਼ੋਅ ਕਰਵਾਉਣਾ ਚਾਹੁੰਦਾ ਸੀ ਤੇ ਉਹ ਕਈ ਦਿਨਾਂ ਤੋਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਮਿਲ ਰਿਹਾ ਸੀ। ਦੂਜੇ ਪਾਸੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲਿਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Share This Article
Leave a Comment

Leave a Reply