15 ਘਰਾਂ ਨੂੰ ਲੱਗੀ ਅੱਗ, ਕਈ ਮੌਤਾਂ
ਅਮਰੀਕਾ ਦੇ ਕੈਲੀਫੋਰਨੀਆ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਕੈਲੀਫੋਰਨੀਆ ਦੇ ਸੈਨ ਡਿਏਗੋ ਨੇੜੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਇੱਕ ਨਿੱਜੀ ਜਹਾਜ਼ ਕ੍ਰੈਸ਼ ਹੋ ਗਿਆ। ਵੀਰਵਾਰ ਸਵੇਰੇ ਵਾਪਰੇ ਇਸ ਹਾਦਸੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਹਾਲਾਂਕਿ ਅਧਿਕਾਰੀਆਂ ਨੇ ਅਜੇ ਤੱਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦਾ ਅਧਿਕਾਰਤ ਅੰਕੜਾ ਜਾਰੀ ਨਹੀਂ ਕੀਤਾ ਹੈ। ਜਹਾਜ਼ ਹਾਦਸੇ ਕਾਰਨ ਲਗਭਗ 15 ਘਰਾਂ ਨੂੰ ਅੱਗ ਲੱਗ ਗਈ। ਫਿਲਹਾਲ ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ। ਜਹਾਜ਼ ਵਿੱਚ 10 ਯਾਤਰੀ ਸਵਾਰ ਸਨ। ਸੈਨ ਡਿਏਗੋ ਨੇੜੇ ਇੱਕ ਰਿਹਾਇਸ਼ੀ ਖੇਤਰ ਵਿੱਚ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਲਗਭਗ 15 ਘਰਾਂ ਨੂੰ ਅੱਗ ਲੱਗ ਗਈ।
ਹਾਲਾਂਕਿ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਘਰਾਂ ਦੇ ਅੰਦਰਲੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਪਰ ਸੈਨ ਡਿਏਗੋ ਪੁਲਿਸ ਅਤੇ ਫਾਇਰ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਜਹਾਜ਼ ਵਿੱਚ ਲਗਭਗ 10 ਲੋਕ ਯਾਤਰੀ ਹਨ। ਹਾਦਸੇ ਤੋਂ ਬਾਅਦ ਪੁਲਿਸ ਨੇ ਆਲੇ-ਦੁਆਲੇ ਦੇ ਘਰ ਖਾਲੀ ਕਰਵਾਏ। 100 ਤੋਂ ਵੱਧ ਲੋਕਾਂ ਨੂੰ ਨੇੜਲੇ ਸਕੂਲ ਵਿਚ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿਚ ਸਵਾਰ ਕੋਈ ਵੀ ਜਿਊਂਦਾ ਨਹੀਂ ਬਚਿਆ। ਹਾਦਸੇ ਮਗਰੋਂ ਸਾਰੇ ਇਲਾਕੇ ਵਿਚ ਜਹਾਜ਼ ਦਾ ਤੇਲ ਫੈਲ ਗਿਆ।