ਓਟਾਵਾ : ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕੈਨੇਡਾ ਵਿਚ ਨਵੇਂ ਪੀ.ਐੱਮ ਲਈ ਕਈ ਨਾਂ ਅੱਗੇ ਆਏ ਹਨ। ਇਨ੍ਹਾਂ ਵਿਚ ਵਿਰੋਧੀ ਧਿਰ ਦੇ ਪਿਅਰੇ ਪੋਇਲੀਵਰੇ ਵੀ ਸ਼ਾਮਲ ਹਨ। ਲਿਬਰਲ ਪਾਰਟੀ ਦੇ ਨੇਤਾ ਜਸਟਿਨ ਟਰੂਡੋ ਨੇ 6 ਜਨਵਰੀ ਨੂੰ ਪ੍ਰਧਾਨ ਮੰਤਰੀ ਅਤੇ ਪਾਰਟੀ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਦੋਂ ਤੋਂ ਹੀ ਇਸ ਅਹੁਦੇ ਲਈ ਕੁਝ ਨਾਵਾਂ ‘ਤੇ ਚਰਚਾ ਹੋ ਰਹੀ ਹੈ। ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ 45 ਸਾਲਾ ਨੇਤਾ ਪੀਅਰੇ ਪੋਇਲੀਵਰੇ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਅੱਗੇ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੇ ਮੌਜੂਦਾ ਸਰਕਾਰ ਦੀਆਂ ਇਮੀਗ੍ਰੇਸ਼ਨ ਨੀਤੀਆਂ ਦੀ ਆਲੋਚਨਾ ਕੀਤੀ ਹੈ। ਦੱਸ ਦਈਏ ਕਿ ਕੈਨੇਡਾ ਵਿੱਚ ਆਮ ਚੋਣਾਂ ਇਸ ਸਾਲ ਅਕਤੂਬਰ ਵਿੱਚ ਜਾਂ ਉਸ ਤੋਂ ਪਹਿਲਾਂ ਹੋਣੀਆਂ ਹਨ।