ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਗ੍ਰਿਫ਼ਤਾਰ

News Online
1 Min Read

ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਹੇਠ ਕਾਰਵਾਈ

ਕੋਲੰਬੋ : ਆਪਣਾ ਪੰਜਾਬ ਮੀਡੀਆ – ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੂੰ ਅੱਜ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ‘ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ ਲੱਗੇ ਹਨ। ਪੁਲੀਸ ਅਨੁਸਾਰ, 76 ਸਾਲਾ ਵਿਕਰਮਸਿੰਘੇ ਨੇ ਸਤੰਬਰ 2023 ਵਿੱਚ ਆਪਣੀ ਪਤਨੀ ਮੈਤਰੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਇੰਗਲੈਂਡ ਯਾਤਰਾ ਦੌਰਾਨ ਜਨਤਕ ਫੰਡਾਂ ਦੀ ਵਰਤੋਂ ਕੀਤੀ ਸੀ। ਇਸ ਮਾਮਲੇ ‘ਚ ਪਹਿਲਾਂ ਹੀ ਉਨ੍ਹਾਂ ਦੇ ਸਟਾਫ ਤੋਂ ਯਾਤਰਾ ਖਰਚਿਆਂ ਸਬੰਧੀ ਪੁੱਛਗਿੱਛ ਕੀਤੀ ਗਈ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਵਿਕਰਮਸਿੰਘੇ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Share This Article
Leave a Comment

Leave a Reply