ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁੱਡੂਚੇਰੀ ਦੌਰੇ ਦੌਰਾਨ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਸਦੇ ਸ਼ਾਸਨ ਦੌਰਾਨ ਕੇਂਦਰ ਸ਼ਾਸਿਤ ਪ੍ਰਦੇਸ਼ ਸਿਆਸੀ ਅਸਥਿਰਤਾ ਅਤੇ ਭ੍ਰਿਸ਼ਟਾਚਾਰ ਦਾ ਸ਼ਿਕਾਰ ਰਿਹਾ ਅਤੇ ਇਹ ਦਿੱਲੀ ਵਿੱਚ ਬੈਠੇ ਇੱਕ ਪਰਿਵਾਰ ਲਈ ‘ਏਟੀਐਮ’ ਬਣ ਗਿਆ ਸੀ। ਉਨ੍ਹਾਂ ਡੀਐਮਕੇ ’ਤੇ ਵੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਪਾਰਟੀਆਂ ਪੁੱਡੂਚੇਰੀ ਦੇ ਵਿਕਾਸ ਵਿੱਚ ਰੁਕਾਵਟ ਬਣੀਆਂ ਰਹੀਆਂ।
ਇਸ ਮੌਕੇ ਪ੍ਰਧਾਨ ਮੰਤਰੀ ਨੇ 2700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਇਹ ਯੋਜਨਾਵਾਂ ਨਾਲ ਖੇਤਰ ਦੇ ਬੁਨਿਆਦੀ ਢਾਂਚੇ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਆਵੇਗਾ।
ਦੂਜੇ ਪਾਸੇ ਮੁੱਖ ਮੰਤਰੀ ਐੱਨ. ਰੰਗਾਸਾਮੀ ਨੇ ਪ੍ਰਧਾਨ ਮੰਤਰੀ ਕੋਲ ਪੁੱਡੂਚੇਰੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਇਸ ਸਬੰਧੀ ਵਿਧਾਨ ਸਭਾ ਵੱਲੋਂ ਕਈ ਵਾਰ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ।

