ਨਸ਼ਿਆਂ ਵਿਰੁੱਧ ਮੁਹਿੰਮ ਆਮ ਲੋਕਾਂ ਦਾ ਅੰਦੋਲਨ ਬਣੇ: ਕਟਾਰੀਆ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਪਰ ਇਸ ਬੁਰਾਈ ਦੇ ਖਾਤਮੇ ਲਈ ਲੋਕਾਂ ਦੀ ਭਾਗੀਦਾਰੀ ਲਾਜ਼ਮੀ ਹੈ।ਰਾਜਪਾਲ ਨੇ ਫਾਜ਼ਿਲਕਾ ਵਿੱਚ ਪੈਲੇਸ ਤੋਂ ਘੰਟਾ ਘਰ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਪੈਦਲ ਯਾਤਰਾ ਦੀ ਅਗਵਾਈ ਕੀਤੀ।

ਯਾਤਰਾ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਉਪ-ਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਐਨਜੀਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਨਸ਼ਾ ਮੁਕਤ ਪੰਜਾਬ ਦਾ ਅਹਿਦ ਕੀਤਾ।ਕਟਾਰੀਆ ਨੇ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਵਿਅਕਤੀ ਨਹੀਂ, ਸਾਰਾ ਸਮਾਜ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਗੁਰੂਆਂ ਦੇ ਬਲੀਦਾਨਾਂ ਅਤੇ ਦੇਸ਼ ਭਗਤਾਂ ਦੀ ਕੁਰਬਾਨੀ ਤੋਂ ਪ੍ਰੇਰਣਾ ਲੈਂਦਿਆਂ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨਾ ਹਰ ਨਾਗਰਿਕ ਦਾ ਧਾਰਮਿਕ ਅਤੇ ਨੈਤਿਕ ਫਰਜ਼ ਹੈ, ਤਾਂ ਜੋ ਨੌਜਵਾਨੀ ਨੂੰ ਸਹੀ ਰਾਹ ’ਤੇ ਲਿਆਂਦਾ ਜਾ ਸਕੇ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਬਣੇ।

Share This Article
Leave a Comment

Leave a Reply