ਬੇਅਦਬੀ ਵਿਰੋਧੀ ਕਾਨੂੰਨ ਦੀ ਮੰਗ ਨੂੰ ਲੈ ਕੇ ਧਰਨਾ

News Online
1 Min Read

ਆਪਣਾ ਪੰਜਾਬ ਮੀਡੀਆ : ‘ਸਰਬ ਧਰਮ ਗ੍ਰੰਥ ਬੇਅਦਬੀ ਰੋਕੂ ਕਾਨੂੰਨ’ ਦੀ ਮੰਗ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਖ਼ਾਲਸਾ ਵੱਲੋਂ ਕਈ ਮਹੀਨਿਆਂ ਤੋਂ ਟਾਵਰ ’ਤੇ ਲਾਏ ਮੋਰਚੇ ਦੇ ਸਮਰਥਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਇਥੇ ਡੀ ਸੀ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਅੰਦਰ ਧਰਮ ਗ੍ਰੰਥਾਂ ਦੀਆਂ ਬੇਅਦਬੀਆਂ ਸਬੰਧੀ ਵਾਪਰ ਰਹੀਆਂ ਘਟਨਾਵਾਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਦੀ ਰੋਕਥਾਮ ਲਈ ਸਰਕਾਰੀ ਪੱਧਰ ’ਤੇ ਢੁਕਵੇਂ ਕਦਮ ਨਾ ਚੁੱਕੇ ਜਾਣ ’ਤੇ ਅਫਸੋਸ ਜਤਾਇਆ। ਗੁਰੂ ਗ੍ਰੰਥ ਸਾਹਿਬ ਦੀ ਸਰਬਉੱਚਤਾ ਬਰਕਰਾਰ ਰੱਖਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦੇ ਕਾਨੂੰਨ ਦੀ ਵਿਵਸਥਾ ਕਰਨ ਦੀ ਮੰਗ ਕੀਤੀ।ਧਰਨੇ ਦੇ ਮੁੱਖ ਪ੍ਰਬੰਧਕ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਚੋਣਾਂ ਤੋਂ ਪਹਿਲਾਂ ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਵਾਅਦੇ ਕਰਨ ਵਾਲੀ ‘ਆਪ’ ਸਰਕਾਰ ਵੀ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਜਿਹਾ ਕਰਨ ’ਚ ਨਾਕਾਮ ਰਹੀ ਹੈ।

Share This Article
Leave a Comment

Leave a Reply