ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਲਗਾਇਆ ‘ਬਾਰਦਾਨਾ ਘੁਟਾਲੇ’ ਦਾ ਦੋਸ਼; ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ

News Online
1 Min Read

ਆਪਣਾ ਪੰਜਾਬ ਮੀਡੀਆ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਕਣਕ ਦੀ ਭਰਾਈ ਲਈ ਵਰਤੇ ਜਾਣ ਵਾਲੇ ਪੁਰਾਣੇ ਬਾਰਦਾਨੇ (ਗੰਨੀ ਬੈਗਸ) ਦੀ ਖਰੀਦ ਵਿੱਚ ਵੱਡੇ ਘੁਟਾਲੇ ਦਾ ਖ਼ਦਸ਼ਾ ਜਤਾਇਆ ਹੈ। ਜਾਖੜ ਨੇ ਇਸ ਸਬੰਧ ਵਿੱਚ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਸੁਨੀਲ ਜਾਖੜ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਬਾਜ਼ਾਰ ਵਿੱਚ ਜੋ ਪੁਰਾਣਾ ਬਾਰਦਾਨਾ ਕਰੀਬ 22 ਰੁਪਏ ਪ੍ਰਤੀ ਬੈਗ ਉਪਲਬਧ ਹੈ, ਪੰਜਾਬ ਦੀ ‘ਕੱਟੜ ਇਮਾਨਦਾਰ’ ਕਹਾਉਣ ਵਾਲੀ ਸਰਕਾਰ ਨੇ ਉਸ ਨੂੰ ਕਥਿਤ ਤੌਰ ’ਤੇ 43.89 ਰੁਪਏ ਦੀ ਮਹਿੰਗੀ ਦਰ ’ਤੇ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਕੀਮਤਾਂ ਵਿੱਚ ਇੰਨਾ ਵੱਡਾ ਅੰਤਰ ਸਿੱਧੇ ਤੌਰ ’ਤੇ ਭ੍ਰਿਸ਼ਟਾਚਾਰ ਅਤੇ ਮੋਟੇ ਕਮਿਸ਼ਨ ਵੱਲ ਇਸ਼ਾਰਾ ਕਰਦਾ ਹੈ।

Share This Article
Leave a Comment

Leave a Reply