ਆਪਣਾ ਪੰਜਾਬ ਮੀਡੀਆ : ਪੰਜਾਬ ਭਾਜਪਾ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਲੀਡਰਸ਼ਿਪ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਦੇਣ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਾਲਜੀਤ ਭੁੱਲਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਵੇ ਤਾਂ ਜੋ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦਾ ਪਰਦਾਫਾਸ਼ ਹੋ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।

