Punjab Board: ਵਿਦਿਆਰਥੀਆਂ ਨੂੰ ਏ ਆਈ ਪੜ੍ਹਾਈ ਜਾਵੇਗੀ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਂਦਿਆਂ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਕੰਪਿਊਟਰ ਸਾਇੰਸ ਦੇ ਸਿਲੇਬਸ ਦਾ ਲਾਜ਼ਮੀ ਹਿੱਸਾ ਬਣਾ ਦਿੱਤਾ ਹੈ। ਹੁਣ ਵਿਦਿਆਰਥੀਆਂ ਨੂੰ ਨਾ ਸਿਰਫ਼ ਏ ਆਈ ਦੀ ਪੜ੍ਹਾਈ ਕਰਵਾਈ ਜਾਵੇਗੀ, ਸਗੋਂ ਇਸ ਵਿੱਚ ਹਾਸਲ ਕੀਤੇ ਗਏ ਅੰਕ ਅਤੇ ਗਰੇਡ ਉਨ੍ਹਾਂ ਦੇ ਫਾਈਨਲ ਬੋਰਡ ਸਰਟੀਫਿਕੇਟ ’ਤੇ ਵੀ ਦਰਸਾਏ ਜਾਣਗੇ। ਇਸ ਕਦਮ ਨਾਲ ਕੰਪਿਊਟਰ ਸਾਇੰਸ ਵਿਸ਼ੇ ਦੀ ਅਕਾਦਮਿਕ ਅਹਿਮੀਅਤ ਹੋਰ ਵਧ ਗਈ ਹੈ, ਜਿਸ ਨਾਲ ਪੰਜਾਬ ਦੇ ਵਿਦਿਆਰਥੀ ਤਕਨੀਕੀ ਖੇਤਰ ਵਿੱਚ ਦੁਨੀਆ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ।

ਇਹ ਐਲਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਸੈਕਟਰ-31 ਵਿੱਚ ਦੋ ਰੋਜ਼ਾ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਕਾਨਫਰੰਸ ਦੌਰਾਨ ਕੀਤੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਏ ਆਈ ਨੂੰ ਸ਼ਾਮਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਾਨਫਰੰਸ ਵਿੱਚ ਦੇਸ਼ ਭਰ ਦੇ ਸਿੱਖਿਆ ਸ਼ਾਸਤਰੀਆਂ, ਨੀਤੀ ਘਾੜਿਆਂ ਅਤੇ ਉਦਯੋਗਿਕ ਮਾਹਿਰਾਂ ਨੇ ਹਿੱਸਾ ਲਿਆ।ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਕੰਪਿਊਟਰ ਸਾਇੰਸ ਦੇ ਪਾਠਕ੍ਰਮ ਵਿੱਚ ਮੁੱਖ ਹਿੱਸੇ ਵਜੋਂ ਜੋੜਿਆ ਜਾਵੇਗਾ ਅਤੇ ਇਸ ਦੇ ਨਤੀਜੇ ਵਿਦਿਆਰਥੀਆਂ ਦੇ ਬੋਰਡ ਸਰਟੀਫਿਕੇਟਾਂ ’ਤੇ ਵੀ ਦਰਸਾਏ ਜਾਣਗੇ।

Share This Article
Leave a Comment

Leave a Reply