ਮਸਲੇ ਹੱਲ ਨਾ ਹੋਣ ’ਤੇ 11 ਫਰਵਰੀ ਨੂੰ ਹੋਵੇਗਾ PRTC ਅਤੇ PUNBUS ਦਾ ਚੱਕਾ ਜਾਮ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰਦਿਆਂ 11 ਫਰਵਰੀ ਨੂੰ ਸੂਬੇ ਭਰ ਵਿੱਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਯੂਨੀਅਨ ਨੇ ਕਿਹਾ ਕਿ 11 ਨੂੰ ਪਨਬੱਸ ਅਤੇ PRTC ਦੀਆਂ ਲਗਪਗ 7,200 ਸਰਕਾਰੀ ਬੱਸਾਂ ਸੜਕਾਂ ’ਤੇ ਨਹੀਂ ਚੱਲਣਗੀਆਂ। ਮੁਲਾਜ਼ਮਾਂ ਨੇ ਇਹ ਸਪੱਸ਼ਟ ਕੀਤਾ ਹੈ ਕਿ ਜੇਕਰ 11 ਤਰੀਕ ਦੀ ਹੜਤਾਲ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 12 ਫਰਵਰੀ ਨੂੰ ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਲੁਧਿਆਣਾ ਡਿਪੂ ਵਿਚ ਕੀਤੀ ਗਈ ਗੇਟ ਰੈਲੀ ਦੌਰਾਨ ਯੂਨੀਅਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਨੇ ਕਿਹਾ ਕਿ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਰਾਹੀਂ ਚਲਾਈ ਜਾਣ ਵਾਲੀ ‘ਕਿਲੋਮੀਟਰ ਸਕੀਮ’ ਦਾ ਵੀ ਸਖ਼ਤ ਵਿਰੋਧ ਕਰ ਰਹੇ ਹਨ। ਯੂਨੀਅਨ ਨੇ ਆਮ ਲੋਕਾਂ ਨੂੰ ਅਗਾਊਂ ਸੂਚਿਤ ਕੀਤਾ ਹੈ ਤਾਂ ਜੋ ਹੜਤਾਲ ਕਾਰਨ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਟਾਲ-ਮਟੋਲ ਵਾਲੀਆਂ ਨੀਤੀਆਂ ਕਾਰਨ ਹੁਣ ਉਹ ਆਰ-ਪਾਰ ਦੀ ਲੜਾਈ ਲੜਨ ਲਈ ਮਜਬੂਰ ਹਨ।

Share This Article
Leave a Comment

Leave a Reply