ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

News Online
1 Min Read

ਆਪਣਾ ਪੰਜਾਬ ਮੀਡੀਆ : ਇੱਥੋਂ ਦੇ ਮਾਡਲ ਟਾਊਨ ਵਿੱਚ ਗੁਰਦੁਆਰਾ ਸਾਹਿਬ ਦੇ ਨੇੜੇ ਅਣਪਛਾਤੇ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਉਬਰਾਏ ਨੂੰ ਗੋਲੀਆਂ ਮਾਰ ਦਿੱਤੀਆਂ ਹਨ। ਇਸ ਦੌਰਾਨ ਆਪ ਆਗੂ ਨੂੰ ਪੰਜ ਗੋਲੀਆਂ ਲੱਗੀਆਂ। ਘਟਨਾ ਤੋਂ ਬਾਅਦ ਜ਼ਖਮੀ ਨੂੰ ਤੁਰੰਤ ਸ਼ਹਿਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਸ਼ਹਿਰ ਦੇ ਪੌਸ਼ ਇਲਾਕੇ ਵਿੱਚ ਗੋਲੀ ਚੱਲਣ ਦੀ ਵਾਰਦਾਤ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਲੱਕੀ ਉਬਰਾਏ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਲਈ ਆਏ ਸਨ। ਬਦਮਾਸ਼ਾਂ ਨੇ ਪਾਰਕਿੰਗ ਵਿੱਚ ਖੜੀ ਕਾਰ ਵਿੱਚ ਬੈਠਣ ਸਮੇਂ ਲੱਕੀ ਉਬਰਾਏ ਉੱਪਰ ਗੋਲੀਆਂ ਚਲਾਈਆਂ ਸਨ। ਮੁਢਲੀ ਜਾਣਕਾਰੀ ਅਨੁਸਾਰ ਬਦਮਾਸ਼ਾਂ ਨੇ ਅੱਠ ਤੋਂ 10 ਗੋਲੀਆਂ ਚਲਾਈਆਂ ਹਨ।ਮ੍ਰਿਤਕ ਫਾਈਨਾਂਸ ਦਾ ਕਾਰੋਬਾਰ ਕਰਦਾ ਸੀ। ਉਸ ਦੀ ਪਤਨੀ ਸਿਮਰਜੋਤ ਕੌਰ ਨੇ ਦਸੰਬਰ 2024 ਵਿੱਚ ਆਪ ਦੀ ਟਿਕਟ `ਤੇ ਇਲਾਕੇ ਤੋਂ ਕੌਂਸਲਰ ਦੀ ਚੋਣ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲੀਸ ਆਸ ਪਾਸ ਦੇ ਸੀਸੀ ਟੀਵੀ ਕੈਮਰਿਆਂ ਦੀ ਜਾਂਚ ਕਰਨ ਵਿੱਚ ਜੁਟ ਗਈ ਹੈ।

Share This Article
Leave a Comment

Leave a Reply