ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ

News Online
1 Min Read

ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦਾ ਪੰਜਵਾਂ ਤੇ ਆਖ਼ਰੀ ਬਜਟ ਇਜਲਾਸ ਸ਼ੁੱਕਰਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋ ਰਿਹਾ ਹੈ। ਇਹ ਇਜਲਾਸ 16 ਮਾਰਚ ਤੱਕ ਚੱਲੇਗਾ ਅਤੇ ਚੋਣਾਂ ਦੇ ਮੱਦੇਨਜ਼ਰ ਇਸ ਦੇ ਹੰਗਾਮਾਖੇਜ਼ ਰਹਿਣ ਦੀ ਸੰਭਾਵਨਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਨਗੇ। ਬਜਟ ਵਿੱਚ ਨਵੇਂ ਟੈਕਸ ਦੀ ਸੰਭਾਵਨਾ ਘੱਟ ਦੱਸੀ ਜਾ ਰਹੀ ਹੈ, ਜਦਕਿ ਮਹਿਲਾਵਾਂ ਨੂੰ ਮਹੀਨਾਵਾਰ 1000 ਰੁਪਏ ਦੇਣ ਦੀ ਗਾਰੰਟੀ ਪੂਰੀ ਕਰਨ ਦਾ ਐਲਾਨ ਵੀ ਹੋ ਸਕਦਾ ਹੈ।

ਸੈਸ਼ਨ ਦੌਰਾਨ ‘ਆਪ’ ਸਰਕਾਰ ਆਪਣੇ ਚਾਰ ਸਾਲਾਂ ਦੇ ਕੰਮ ਗਿਣਾਏਗੀ, ਜਦਕਿ ਵਿਰੋਧੀ ਧਿਰ ਕਾਨੂੰਨ-ਵਿਵਸਥਾ ਅਤੇ ਵਿੱਤੀ ਹਾਲਤ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ।

Share This Article
Leave a Comment

Leave a Reply