ਮੁੱਖ ਮੰਤਰੀ ਮਾਨ ਨੇ ਫਿਰਕੂ ਰਾਜਨੀਤੀ ਨੂੰ ਲੈ ਵਿਰੋਧੀ ਨਿਸ਼ਾਨੇ ’ਤੇ ਲਏ

News Online
1 Min Read

ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਪਣੇ ਬਠਿੰਡਾ ਦੌਰੇ ਦੇ ਦੂਜੇ ਦਿਨ ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਭਾਜਪਾ ‘ਤੇ ਲੋਕਾਂ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ, ਪਰ ਪੰਜਾਬ ਦੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ।

‘ਆਪ’ ਆਗੂ ਆਤਿਸ਼ੀ ਦੀ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਵੀਡੀਓ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ ਅਤੇ ਇਹ ਸਭ ਭਾਜਪਾ ਦੀ ਬੁਖ਼ਲਾਹਟ ਦਾ ਨਤੀਜਾ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੀ ਭਾਜਪਾ ਦੀ ਸੁਰ ਵਿੱਚ ਸੁਰ ਮਿਲਾਉਣ ਵਾਲੀਆਂ ਪਾਰਟੀਆਂ ਦੱਸਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੁਜ਼ਗਾਰ, ਸੈਰ-ਸਪਾਟਾ ਅਤੇ ਸਟਾਰਟਅੱਪ ਪ੍ਰੋਗਰਾਮਾਂ ‘ਤੇ ਕੰਮ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਵਿਦੇਸ਼ ਨਾ ਜਾਣਾ ਪਵੇ।

Share This Article
Leave a Comment

Leave a Reply