ਸੁਨਾਮ: ਆਪਣਾ ਪੰਜਾਬ ਮੀਡੀਆ : ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਬਰਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਪੁੱਜੇ।ਸੀਐਮ ਮਾਨ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਭੇਂਟ ਕੀਤੀ।
ਸੀਐਮ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ਤੇ ਸੌਂਹ ਖਾ ਕੇ ਲੰਡਨ
ਚ ਬਦਲਾ ਲਿਆ ਸੀ।ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਦਾ ਦਰਜਾ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ।ਉਨ੍ਹਾਂ ਕਿਹਾ ਕਿ ਕੌਮੀ ਸ਼ਹੀਦ ਦਾ ਦਰਜਾ ਹਾਸਲ ਕਰਨ ਲਈ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ।
ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ 31 ਜੁਲਾਈ ਨੂੰ ਸੰਗਰੂਰ ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ।ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਸੀਐਮ ਮਾਨ ਨੇ ਵਿਰੋਧੀਆਂ
ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਖ਼ਿ਼ਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਹ ਕਿਸੇ ਨੂੰ ਵੀ ਨਹੀਂ ਬਖਸ਼ਣਗੇ।ਉਨ੍ਹਾਂ ਕਿਹਾ ਕਿ ਉਹ ਧਮਕੀਆਂ ਨਹੀਂ ਦੇ ਰਹੇ, ਉਹ ਸਾਰਿਆਂ ਦਾ ਹਿਸਾਬ ਲੈਣਗੇ।ਸੀਐਮ ਮਾਨ ਨੇ ਕਿਹਾ ਕਿ ਮਨਪ੍ਰੀਤ ਬਾਦਲ ਹੀ ਉਨ੍ਹਾਂ ਨੂੰ ਰਾਜਨੀਤੀ ਵਿੱਚ ਲੈ ਕੇ ਆਏ ਸਨ ਅਤੇ ਅੱਜ ਵੀ ਹਨ ਪਰ ਮਨਪ੍ਰੀਤ ਬਾਦਲ ਬਦਲ ਗਏ ਹਨ।ਮਨਪ੍ਰੀਤ ਬਾਦਲ ਸਹੁੰ ਚੁੱਕਣਾ ਭੁੱਲ ਕੇ ਕਾਂਗਰਸ ਅਤੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਸਭ ਤੋਂ ਵੱਡੇ ਨਾਟਕਕਾਰ ਹਨ ਅਤੇ ਉਨ੍ਹਾਂ ਨੂੰ ਆਸਕਰ ਐਵਾਰਡ ਮਿਲਣਾ ਚਾਹੀਦਾ ਹੈ।ਸਾਨੂੰ ਅੰਗਰੇਜ਼ਾਂ ਤੋਂ ਆਜ਼ਾਦੀ ਮਿਲੀ ਪਰ ਆਪਣੇ ਲੋਕਾਂ ਤੋਂ ਨਹੀਂ ਮਿਲੀ।ਇਸ ਦੇ ਨਾਲ ਹੀ ਉਨ੍ਹਾਂ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਜੋ ਪਹਿਲਾਂ ਗਾਲਾਂ ਕੱਢਦੇ ਸਨ, ਉਹ ਹੁਣ ਭਾਜਪਾ
ਚ ਚਲੇ ਗਏ ਹਨ।ਉਨ੍ਹਾਂ ਸੁਨੀਲ ਜਾਖੜ `ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਉਹ ਕਾਂਗਰਸ ਦੇ ਮੁਖੀ ਸਨ, ਹੁਣ ਭਾਜਪਾ ਦੇ ਮੁਖੀ ਬਣ ਗਏ ਹਨ।ਸਾਰੇ ਕਾਂਗਰਸੀ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਸੀਐਮ ਮਾਨ ਨੇ ਕਿਹਾ ਕਿ ਹਰੇਕ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ 15 ਅਗਸਤ ਤੱਕ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ।
Expired: ਸ਼ਹੀਦ ਊਧਮ ਸਿੰਘ ਸਿੰਘ ਦੀ ਬਰਸੀ ਮੌਕੇ ਪੰਜਾਬ ਦੇ CM ਮਾਨ ਨੇ ਸੁਨਾਮ ਵਿਖੇ ਪਹੁੰਚ ਕੇ ਸ਼ਹੀਦ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਂਟ

Leave a comment
Leave a comment