ਮੁੱਖ ਮੰਤਰੀ ਮਾਨ ਨੂੰ ਨਹੀਂ ਮਿਲੀ ਵਿਦੇਸ਼ ਦੌਰੇ ਦੀ ਪ੍ਰਵਾਨਗੀ

News Online
1 Min Read

ਆਪਣਾ ਪੰਜਾਬ ਮੀਡੀਆ : ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਯਾਤਰਾ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੈਰਿਸ ਜਾਣ ਦੀ ਪ੍ਰਵਾਨਗੀ ਵੀ ਨਹੀਂ ਮਿਲੀ ਸੀ।

ਮੁੱਖ ਮੰਤਰੀ ਨੇ ਹੁਣ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਸਮੇਤ ਇੰਗਲੈਂਡ ਅਤੇ ਇਜ਼ਰਾਇਲ ਦੌਰੇ ’ਤੇ ਜਾਣਾ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਇਸ ਦੌਰੇ ਲਈ ਪ੍ਰਵਾਨਗੀ ਨਾ ਦਿੱਤੇ ਜਾਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਮੁੱਖ ਮੰਤਰੀ ਇਹ ਦੌਰਾ ਪੰਜਾਬ ’ਚ ਨਿਵੇਸ਼ ਨੂੰ ਉਤਸ਼ਾਹ ਦੇਣ ਲਈ ਕਰਨਾ ਚਾਹੁੰਦੇ ਸਨ। ਚੇਤੇ ਰਹੇ ਕਿ ਪੰਜਾਬ ਸਰਕਾਰ ਮਾਰਚ ’ਚ ਪੰਜਾਬ ਵਿੱਚ ਨਿਵੇਸ਼ ਸੰਮੇਲਨ ਕਰ ਰਹੀ ਹੈ ।

Share This Article
Leave a Comment

Leave a Reply