ਫ਼ਸਲਾਂ ਦਾ ਖ਼ਰਾਬਾ: ਪੰਜਾਬ ਸਰਕਾਰ ਨੇ ਕੇਂਦਰੀ ਦਖ਼ਲ ਮੰਗਿਆ

News Online
2 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਨੇ ਸੂਬੇ ਵਿੱਚ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਦਸ ਦਿਨਾਂ ’ਚ ਹੋਏ ਫ਼ਸਲੀ ਖ਼ਰਾਬੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ। ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੰਜਾਬ ’ਚ ਹੋਏ ਫ਼ਸਲੀ ਨੁਕਸਾਨ ਦੇ ਜਾਇਜ਼ੇ ਲਈ ਕੇਂਦਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ ਤਾਂ ਕਿ ਫ਼ਸਲੀ ਨੁਕਸਾਨ ਦਾ ਪਤਾ ਲੱਗ ਸਕੇ। ਬੇਸ਼ੱਕ ਲੰਘੇ ਵਰ੍ਹੇ ਕੇਂਦਰ ਸਰਕਾਰ ਨੇ ਹੜ੍ਹਾਂ ਦੀ ਮਾਰ ’ਚ ਆਏ ਪੰਜਾਬ ਨੂੰ ਕੋਈ ਵੱਡਾ ਰਾਹਤ ਪੈਕੇਜ ਨਹੀਂ ਦਿੱਤਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਮੁੜ ਕੇਂਦਰ ਨੂੰ ਅਪੀਲ ਕੀਤੀ ਹੈ।

ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਸੂਬੇ ’ਚ ਮੀਂਹ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਤੋਂ ਜਾਣੂ ਕਰਵਾਇਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ’ਚ ਮੁੱਢਲੇ ਅਨੁਮਾਨ ਅਨੁਸਾਰ 1.30 ਲੱਖ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਲਗਾਤਾਰ ਪੈ ਰਹੀਆਂ ਬਾਰਿਸ਼ਾਂ ਨਾਲ ਇਹ ਨੁਕਸਾਨ ਵਧ ਵੀ ਸਕਦਾ ਹੈ। ਇਸ ਕੁਦਰਤੀ ਮਾਰ ਨੇ ਜਿੱਥੇ ਕਿਸਾਨਾਂ ਦੀ ਜ਼ਿੰਦਗੀ ਲੀਹ ਤੋਂ ਲਾਹ ਦਿੱਤੀ ਹੈ, ਉੱਥੇ ਹੀ ਸੂਬੇ ਦੇ ਖੇਤੀ ਅਰਥਚਾਰੇ ਨੂੰ ਵੀ ਸੱਟ ਵੱਜੀ ਹੈ। ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਕੇਂਦਰ ਸਰਕਾਰ ਫ਼ੌਰੀ ਕੇਂਦਰੀ ਟੀਮ ਭੇਜ ਕੇ ਨੁਕਸਾਨ ਦਾ ਜਾਇਜ਼ਾ ਲਵੇ ਅਤੇ ਨੁਕਸਾਨੀ ਫ਼ਸਲ ਲਈ ਫ਼ੌਰੀ ਮੁਆਵਜ਼ਾ ਦਿੱਤਾ ਜਾਵੇ

Share This Article
Leave a Comment

Leave a Reply