ਪੰਜਾਬ ਵਿੱਚ  ਨਗਰ ਕੌਂਸਲ ਚੋਣਾਂ ਦੌਰਾਨ ਵਿਰੋਧੀ ਧਿਰਾਂ ਨੇ ਧੱਕੇਸ਼ਾਹੀ ਦੇ ਦੋਸ਼ ਲਾਏ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਅੱਜ 8 ਨਗਰ ਨਿਗਮ, 75 ਨਗਰ ਕੌਂਸਲ ਤੇ 20 ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਵਧੇਰੇ ਥਾਵਾਂ ’ਤੇ ਹਿੰਸਕ ਝੜਪਾਂ ਹੋਈਆਂ ਹਨ। ਇਸ ਕਾਰਨ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਸੱਤਾਧਾਰੀ ਧਿਰ ‘ਆਪ’ ’ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ‘ਆਪ’ ਨੇ ਮਜੀਠਾ, ਸਮਾਣਾ, ਬਠਿੰਡਾ, ਗਿੱਦੜਬਾਹਾ ਅਤੇ ਰਾਏਕੋਟ ਸਣੇ ਹੋਰ ਥਾਵਾਂ ’ਤੇ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ।

‘ਆਪ’ ਨੇ ਪੁਲੀਸ ਤੇ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਅੱਜ ਲੋਕਤੰਤਰ ਦਾ ਘਾਣ ਕੀਤਾ, ਜਦੋਂ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੀ ਮੂਕ ਦਰਸ਼ਕ ਬਣ ਕੇ ਦੇਖ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ‘ਆਪ’ ਵੱਲੋਂ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਚੋਣਾਂ ਦੌਰਾਨ ਬੂਥਾਂ ’ਤੇ ਕਬਜ਼ੇ ਕਰਨ, ਹਮਲੇ ਕਰਨ ਅਤੇ ਚੋਣ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਕਰਨ ਵਿਰੁੱਧ ਪੁਲੀਸ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇ।

Share This Article
Leave a Comment

Leave a Reply