Punjab Farmer Protest: ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ

News Online
2 Min Read

ਆਪਣਾ ਪੰਜਾਬ ਮੀਡੀਆ : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ, ਪੰਜਾਬ ਯੂਨੀਵਰਸਿਟੀ ਪੰਜਾਬ ਨੂੰ ਦੇਣ ਅਤੇ ਰਿਪੇਰੀਅਨ ਕਾਨੂੰਨ ਅਨੁਸਾਰ ਪਾਣੀ ਦੀ ਵੰਡ ਦੀ ਮੰਗ ਲਈ ਅੱਜ ਰਾਜਪਾਲ ਭਵਨ ਵੱਲ ਕੂਚ ਕੀਤਾ ਗਿਆ।

ਮੁਹਾਲੀ ਵਿੱਚ ਰੈਲੀ ਕਰਨ ਤੋਂ ਬਾਅਦ ਚੰਡੀਗੜ੍ਹ ਵੱਲ ਵਧ ਰਹੇ ਵੱਡੀ ਗਿਣਤੀ ਕਿਸਾਨਾਂ ਨੂੰ ਚੰਡੀਗੜ੍ਹ ਪੁਲੀਸ ਨੇ ਬੁੜੈਲ ਜੇਲ੍ਹ ਨੇੜਲੇ ਚੌਕ ਕੋਲ ਰੋਕ ਲਿਆ। ਇਸ ਦੌਰਾਨ ਰੋਹ ਵਿੱਚ ਆਏ ਕਿਸਾਨ ਬੈਰੀਕੇਡਾਂ ਨੂੰ ਤੋੜ ਕੇ ਚੰਡੀਗੜ੍ਹ ਵਾਲੇ ਪਾਸੇ ਪਹੁੰਚ ਗਏ। ਇਨ੍ਹਾਂ ਕਿਸਾਨਾਂ ’ਤੇ ਚੰਡੀਗੜ੍ਹ ਪੁਲੀਸ ਨੇ ਹਲਕਾ ਲਾਠੀਚਾਰਜ ਕੀਤਾ ਅਤੇ ਔਰਤਾਂ ਸਣੇ ਕਿਸਾਨਾਂ ਨੂੰ ਬੱਸਾਂ ਵਿੱਚ ਬਿਠਾ ਕੇ ਲੈ ਗਏ।

ਲੀਸ ਦੀ ਬੈਰੀਕੇਡਿੰਗ ਤੋੜ ਕੇ ਅੱਗੇ ਵਧ ਰਹੇ ਕਿਸਾਨਾਂ ਉੱਤੇ ਚੰਡੀਗੜ੍ਹ ਪੁਲੀਸ ਨੇ ਪਹਿਲਾਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਫਿਰ ਦਰਜਨ ਤੋਂ ਵੱਧ ਅਥਰੂ ਗੈਸ ਦੇ ਗੋਲੇ ਦਾਗ਼ੇ। ਇਸ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਬੈਰੀਕੇਡਿੰਗ ਉੱਤੇ ਲਾਈਆਂ ਗਈਆਂ ਕੰਡਿਆਲੀਆਂ ਤਾਰਾਂ ਨਾਲ ਕਈ ਕਿਸਾਨ ਜ਼ਖ਼ਮੀ ਵੀ ਹੋ ਗਏ। ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨਾਂ ’ਤੇ ਢਾਹੇ ਜਬਰ ਅਤੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋਣ ਦੇ ਰੋਸ ਵਜੋਂ 16 ਮਈ ਨੂੰ ਪੂਰੇ ਪੰਜਾਬ ਵਿੱਚ ਭਾਜਪਾ ਅਤੇ ਰਾਜਪਾਲ ਦੇ ਪੁਤਲੇ ਫੂਕੇ ਜਾਣ ਦਾ ਐਲਾਨ ਕੀਤਾ ਹੈ। ਸੰਘਰਸ਼ ਦੀ ਅਗਲੀ ਰਣਨੀਤੀ ਲਈ 21 ਮਈ ਨੂੰ ਮੀਟਿੰਗ ਸੱਦਣ ਦਾ ਫ਼ੈਸਲਾ ਵੀ ਕੀਤਾ ਗਿਆ।

Share This Article
Leave a Comment

Leave a Reply