ਆਪਣਾ ਪੰਜਾਬ ਮੀਡੀਆ : Harsimrat Kaur Badal ਨੇ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਂਦਿਆਂ Bhagwant Mann ਤੋਂ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ।ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਗੱਲ ਕਰਕੇ ਤੁਰੰਤ ਗਿਰਦਾਵਰੀ ਕਰਵਾਉਣ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਜਲਦੀ ਰਾਹਤ ਮਿਲ ਸਕੇ। ਬਾਦਲ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਦਾ ਤੁਰੰਤ ਦੌਰਾ ਕੀਤਾ ਜਾਣਾ ਚਾਹੀਦਾ ਸੀ।ਜ਼ਿਕਰਯੋਗ ਹੈ ਕਿ ਹਾਲੀਆ ਮੀਂਹ ਅਤੇ ਗੜਿਆਂ ਕਾਰਨ ਲਗਭਗ 20 ਹਜ਼ਾਰ ਏਕੜ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ।

