punjab flood news today : PM ਨਰਿੰਦਰ ਮੋਦੀ ਨੇ CM ਭਗਵੰਤ ਮਾਨ ਤੋਂ ਪੰਜਾਬ ਦੇ ਜਾਣੇ ਹਾਲਾਤ

News Online
3 Min Read

ਚੀਨ ਤੋਂ ਦਿੱਲੀ ਆਉਂਦਿਆਂ ਹੀ ਕੀਤੀ ਫੋਨ ’ਤੇ ਗੱਲਬਾਤ

ਦਿੱਲੀ :ਆਪਣਾ ਪੰਜਾਬ ਮੀਡੀਆ:ਪੰਜਾਬ ਵਿੱਚ ਹੜ੍ਹਾਂ ਕਰਕੇ ਲਗਾਤਾਰ ਵਿਗੜਦੇ ਜਾ ਰਹੇ ਹਾਲਾਤ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫੋਨ ਰਾਹੀਂ ਗੱਲ ਕਰਕੇ ਪੰਜਾਬ ਦੇ ਹਾਲਾਤ ਜਾਣੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਦੌਰੇ ਤੋਂ ਦਿੱਲੀ ਵਾਪਸ ਪਹੁੰਚੇ, ਜਿਨ੍ਹਾਂ ਨੇ ਦਿੱਲੀ ਪਹੁੰਚਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਹੜ੍ਹਾਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ।ਇਸ ਤੋਂ ਪਹਿਲਾਂ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਸੂਬੇ ਦੇ ਹਾਲਾਤ ਦਾ ਜਾਇਜ਼ਾ ਲਿਆ ਸੀ। ਕੇਂਦਰੀ ਗ੍ਰਹਿ ਮੰਤਰੀ ਨੇ ਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੰਘੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਲਿੱਖ ਕੇ ਕੇਂਦਰ ਵੱਲ ਪੰਜਾਬ ਦੇ ਬਕਾਇਆ ਖੜੇ 60 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੇ ਮੁਆਵਜ਼ਾ ਨਿਯਮਾਂ ਵਿੱਚ ਸੋਧ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰ ਕਈ ਸਿਆਸੀ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। stay tunnned for all updates regarding punjab flood news today

ਦੱਸਣਯੋਗ ਹੈ ਕਿ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਜਿੱਥੇ ਤਿੰਨ ਲੱਖ ਏਕੜ ਤੋਂ ਵੱਧ ਫ਼ਸਲ ਪ੍ਰਭਾਵਿਤ ਹੋ ਚੁੱਕੀ ਹੈ ਅਤੇ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ। ਇਸ ਦੇ ਨਾਲ ਹੀ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਧਰ ਪੰਜਾਬ ਵਿੱਚ ਲੰਘੇ ਦਿਨ ਤੋਂ ਰੁੱਕ-ਰੁੱਕ ਕੇ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਲੋਕ ਸਹਿਮੇ ਹੋਏ ਹਨ। ਜਦੋਂ ਕਿ ਮੌਸਮ ਵਿਭਾਗ ਨੇ 2 ਸਤੰਬਰ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ

Stay updated with Punjab News Today in Punjabi by Apna punjab media and for punjab flood news today

Share This Article
Leave a Comment

Leave a Reply