ਅਮਿਤ ਸ਼ਾਹ ਤੋਂ ਪੰਜਾਬ ਦੇ ਭਲੇ ਦੀ ਉਮੀਦ ਨਹੀਂ: ਅਮਨ ਅਰੋੜਾ

News Online
2 Min Read

ਆਪਣਾ ਪੰਜਾਬ ਮੀਡੀਆ : ਆਮ ਆਦਮੀ ਪਾਰਟੀ (ਆਪ) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ’ਤੇ ਸਵਾਲ ਚੁੱਕੇ ਹਨ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪੰਜਾਬ ਦੇ ਫੰਡ ਰੋਕਣ, ਜੀ ਐੱਸ ਟੀ ਨੁਕਸਾਨ, ਹੜ੍ਹ ਰਾਹਤ, ਉਦਯੋਗ, ਨਸ਼ਾ ਤਸਕਰੀ, ਰੁਜ਼ਗਾਰ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਵਰਗੇ ਮੁੱਦਿਆਂ ’ਤੇ ਜਵਾਬ ਮੰਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਸਿਰਫ਼ ਸਿਆਸਤ ਕਰਨ ਆਏ ਹਨ। ਉਨ੍ਹਾਂ ਤੋਂ ਪੰਜਾਬ ਦੀ ਭਲਾਈ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ 8,300 ਕਰੋੜ ਰੁਪਏ ਦੇ ਆਰ ਡੀ ਐੱਫ ਅਤੇ ਐੱਮ ਡੀ ਐੱਫ ਫੰਡ ਰੋਕੇ ਹੋਏ ਹਨ, ਜਿਸ ਕਰ ਕੇ ਸੂਬੇ ਦਾ ਪੇਂਡੂ ਵਿਕਾਸ ਰੁਕਿਆ ਹੋਇਆ ਹੈ। ਜੀ ਐੱਸ ਟੀ ਕਾਰਨ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਸੀ, ਉਹ ਵੀ ਨਹੀਂ ਦਿੱਤੇ ਗਏ। ਇਸ ਦੌਰਾਨ ਅਮਨ ਅਰੋੜਾ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਇੱਕਪਾਸੜ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਰੀਕਾ ਦੀਆਂ ਸਾਰੀਆਂ ਸ਼ਰਤਾਂ ਮੰਨਣ ਦੀ ਮਜਬੂਰੀ ਜਨਤਕ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਵਿੱਚ ਗੈਸ ਸਿਲੰਡਰ ਅਤੇ ਤੇਲ ਲਈ ਪੈਦਾ ਹੋਈ ਦਹਿਸ਼ਤ ਨੂੰ ਦੂਰ ਕੀਤਾ ਜਾਵੇ।

Share This Article
Leave a Comment

Leave a Reply