ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਤਕੀਂ ਬਜਟ ਵਿੱਚ ਖੇਡਾਂ, ਸਿੱਖਿਆ, ਸਿਹਤ, ਉਦਯੋਗ ਸਣੇ ਹਰ ਵਰਗ ਨੂੰ ਵੱਡੇ ਫੰਡ ਦਿੱਤੇ ਗਏ ਹਨ। ਖੇਡਾਂ ਲਈ 979 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ ਜੋ ਕਿ ਸਾਲ 2010 ਤੋਂ 2022 ਤੱਕ ਦੇ ਫੰਡਾ ਨਾਲੋਂ ਕਿਤੇ ਵੱਧ ਹੈ। ਇਸੇ ਤਰ੍ਹਾਂ ਸਿਹਤ ਸਹੂਲਤਾਂ ਲਈ 5600 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਤੇ ਸੜਕਾਂ ਦੇ ਨਿਰਮਾਣ ਲਈ 28 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ। ਅਰੋੜਾ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ।