Jathedar Gargaj ਤੇ ਧਾਮੀ ਵੱਲੋਂ Governor ਨਾਲ ਬੰਦ ਕਮਰਾ ਮੀਟਿੰਗ

News Online
1 Min Read

ਆਪਣਾ ਪੰਜਾਬ ਮੀਡੀਆ : ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਰਾਜਪਾਲ Gulab Chand Kataria ਨਾਲ ਬੰਦ ਕਮਰਾ ਮੀਟਿੰਗ ਕਰ ਕੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿਚਲੇ ਇਤਰਾਜ਼ਾਂ ਤੋਂ ਜਾਣੂ ਕਰਵਾਇਆ। ਇਹ ਮੁਲਾਕਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਹੋਈ ਜਿਥੇ ਰਾਜਪਾਲ ਨਤਮਸਤਕ ਹੋਣ ਲਈ ਪੁੱਜੇ ਸਨ।

ਰਾਜਪਾਲ ਕਟਾਰੀਆ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਬਣਿਆ ਹੈ ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਬਿਆਨ ਸਾਹਮਣੇ ਆ ਰਹੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨਗੇ ਤਾਂ ਜੋ ਸਿੱਖ ਭਾਵਨਾਵਾਂ ਅਨੁਸਾਰ ਇਸ ਦਾ ਹੱਲ ਕੱਢਿਆ ਜਾ ਸਕੇ।
ਰਾਜਪਾਲ ਅੱਜ ਸਵੇਰੇ ਇਸ ਇਤਿਹਾਸਕ ਅਸਥਾਨ ’ਤੇ ਨਤਮਸਤਕ ਹੋਣ ਲਈ ਪੁੱਜੇ ਸਨ ਅਤੇ ਉਹ 50 ਮਿੰਟ ਦੇ ਕਰੀਬ ਇੱਥੇ ਰਹੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ ਅਤੇ ਮੈਨੇਜਰ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ।

Share This Article
Leave a Comment

Leave a Reply